ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ। ਦਿੱਲੀ ਵਿਖੇ ਪਾਰਟੀ ਦੇ ਮੁੱਖ ਦਫ਼ਤਰ 'ਚ ਪਾਰਟੀ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਅਗਵਾਈ 'ਚ ਸੁਨੀਲ ਜਾਖੜ ਭਾਜਪਾ 'ਚ ਸ਼ਾਮਲ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਨਾਲ ਮੇਰਾ 50 ਸਾਲਾਂ ਦਾ ਰਿਸ਼ਤਾ ਰਿਹਾ ਹੈ ਅਤੇ ਇਹ ਰਿਸ਼ਤਾ ਤੋੜਨਾ ਇੰਨਾ ਸੌਖਾ ਨਹੀਂ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਸਾਲ 1972 ਤੋਂ ਲੈ ਕੇ ਹੁਣ ਤੱਕ ਕਾਂਗਰਸ ਪਾਰਟੀ ਨਾਲ ਹਰ ਤਰ੍ਹਾਂ ਦੇ ਚੰਗੇ-ਬੁਰੇ ਦਿਨ ਦੇਖੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਪਾਰਟੀ ਦੇ ਨਾਲ ਰਹੀਆਂ ਹਨ।
ਇਹ ਵੀ ਪੜ੍ਹੋ : ਖ਼ੁਲਾਸਾ : ਗਰਭਪਾਤ ਲਈ ਔਰਤਾਂ ਤੋਂ ਮੋਟੀ ਰਕਮ ਲੈਂਦੀ ਸੀ ਔਰਤ, ਬਾਅਦ 'ਚ ਗੰਦੇ ਨਾਲੇ 'ਚ ਸੁੱਟਦੀ ਸੀ ਭਰੂਣ (ਤਸਵੀਰਾਂ)
ਉੁਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਆਸਤ ਨੂੰ ਕਦੇ ਨਿੱਜੀ ਸੁਆਰਥ ਲਈ ਇਸਤੇਮਾਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਤੋੜਨ ਦਾ ਕੰਮ ਨਹੀਂ ਕੀਤਾ, ਸਗੋਂ ਹਮੇਸ਼ਾ ਜੋੜਨ ਦਾ ਹੀ ਕੰਮ ਕੀਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਉਹ ਇਕ ਅਜਿਹੇ ਸੂਬੇ ਨਾਲ ਸਬੰਧ ਰੱਖਦੇ ਹਨ, ਜੋ ਗੁਰੂਆਂ-ਪੀਰਾਂ ਦੀ ਧਰਤੀ ਹੈ। ਸੁਨੀਲ ਜਾਖੜ ਨੇ ਦੱਸਿਆ ਕਿ ਜੇਕਰ 50 ਸਾਲਾਂ ਬਾਅਦ ਕਾਂਗਰਸ ਨਾਲ ਰਿਸ਼ਤਾ ਤੋੜਨ ਦੀ ਨੌਬਤ ਆਈ ਹੈ ਤਾਂ ਇਸ ਦਾ ਆਧਾਰਭੂਤ ਕਾਰਨ ਸੀ, ਨਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਰੰਜਿਸ਼। ਉਨ੍ਹਾਂ ਕਿਹਾ ਕਿ ਮੈਂ ਭਰੇ ਮਨ ਨਾਲ ਇਕ ਪਰਿਵਾਰ ਨਾਲੋਂ ਰਿਸ਼ਤਾ ਤੋੜ ਕੇ ਦੂਜੀ ਥਾਂ 'ਤੇ ਆਇਆ ਹਾਂ।
ਇਹ ਵੀ ਪੜ੍ਹੋ : ਸਮਰਾਲਾ 'ਚ ਰਾਤ ਦੇ ਹਨ੍ਹੇਰੇ ਦੌਰਾਨ ਵੱਡੀ ਵਾਰਦਾਤ, ਸ਼ਰਾਬ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਕਿਹਾ ਕਿ ਕਾਂਗਰਸ ਨਾਲ ਰਿਸ਼ਤਾ ਤੋੜਨ ਦਾ ਇਹੀ ਕਾਰਨ ਸੀ ਕਿ ਉਨ੍ਹਾਂ ਨੂੰ ਇਸ ਗੱਲ ਲਈ ਕਟਹਿਰੇ 'ਚ ਖੜ੍ਹਾ ਕੀਤਾ ਗਿਆ ਕਿ ਪੰਜਾਬ 'ਚ ਜਾਤ-ਪਾਤ, ਧਰਮ ਦੀ ਵੰਡ ਨੂੰ ਲੈ ਕੇ ਉਨ੍ਹਾਂ ਨੇ ਪਾਰਟੀ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਅਸੂਲਾਂ ਲਈ ਰਿਸ਼ਤਾ ਨਿਭਾਇਆ ਹੈ ਅਤੇ ਜੇਕਰ ਅਸੂਲ ਹੀ ਟੁੱਟ ਜਾਣ ਤਾਂ ਫਿਰ ਵਿਅਕਤੀ ਨੂੰ ਸੋਚਣਾ ਪੈਂਦਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ 'ਚ ਆਉਣ ਦਾ ਕਾਰਨ ਇਹ ਸੀ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪੰਜਾਬ ਪ੍ਰਤੀ ਭਾਵਨਾਵਾਂ ਨੂੰ ਜਾਣ ਲਿਆ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਨੇ ਜੋ ਉਪਰਾਲਾ ਕੀਤਾ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਸੁਨੀਲ ਜਾਖੜ ਨੇ ਕਿਹਾ ਕਿ ਉਹ ਰਾਸ਼ਟਰੀਅਤਾ ਅਤੇ ਦੇਸ਼ ਲਈ ਹਮੇਸ਼ਾ ਦਿਲੋਂ ਕੰਮ ਕਰਦੇ ਰਹਿਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰਾਜਾ ਵੜਿੰਗ ਨੇ ਸੰਗਰੂਰ ਹਲਕੇ ਦਾ ਕੀਤਾ ਦੌਰਾ, ਮਹਿੰਦਰਪਾਲ ਭੋਲਾ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਦਿੱਤੇ ਹੁਕਮ
NEXT STORY