ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ 'ਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਵਿਰੋਧੀਆਂ ਵਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਘੇਰਿਆ ਜਾ ਰਿਹਾ ਹੈ। ਹੁਣ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਗੱਲ ਕਹੀ ਹੈ। ਸੁਨੀਲ ਜਾਖੜ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਨੇ ਕਿਹਾ ਕਿ ਗਗਨਦੀਪ ਰੰਧਾਵਾ ਦੀ ਮੌਤ ਤੋਂ ਬਾਅਦ ਸਾਰਾ ਪੰਜਾਬ ਇਨਸਾਫ਼ ਦੀ ਮੰਗ ਕਰ ਰਿਹਾ ਹੈ ਪਰ ਪੰਜਾਬ ਸਰਕਾਰ ਵਲੋਂ ਡਰਾਮੇਬਾਜ਼ੀ ਕਰਦਿਆਂ ਲੋਕਾਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਕਹਿ ਰਹੇ ਸਨ ਕਿ ਉਨ੍ਹਾਂ ਨੇ ਲਾਲਜੀਤ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ, ਜਦੋਂ ਕਿ ਭੁੱਲਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੈਤਿਕ ਆਧਾਰ 'ਤੇ ਅਸਤੀਫ਼ਾ ਦਿੱਤਾ ਹੈ। ਇਸ ਤੋਂ ਬਾਅਦ ਬੀਤੇ ਦਿਨ ਤੋਂ ਸਰਕਾਰ ਕਹਿ ਰਹੀ ਹੈ ਕਿ ਅਸੀਂ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਭੁੱਲਰ ਕਹਿ ਰਹੇ ਹਨ ਕਿ ਉਨ੍ਹਾਂ ਨੇ ਸਰੰਡਰ ਕੀਤਾ ਹੈ। ਇਹ ਸਾਰੀਆਂ ਗੱਲਾਂ ਮੇਲ ਨਹੀਂ ਖਾਂਦੀਆਂ। ਇਹ ਜੋ ਕੁੱਝ ਵੀ ਹੋ ਰਿਹਾ ਹੈ, ਇਹ ਸਾਰੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਾਰੀਆਂ ਗੱਲਾਂ ਸ਼ੱਕ ਦੇ ਦਾਇਰੇ 'ਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਤਾਂ ਇੰਝ ਲੱਗਦਾ ਹੈ ਕਿ ਮੁੱਖ ਮੰਤਰੀ ਜਿੱਥੇ ਆਪਣੇ ਸਾਬਕਾ ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਉੱਥੇ ਹੀ ਜਿਹੜੇ ਕਾਂਗਰਸ ਪਾਰਟੀ ਅੰਦਰ ਤੁਹਾਡੇ ਸਲੀਪਰ ਸੈੱਲ ਅਤੇ ਏਜੰਟ ਬੈਠੇ ਹਨ, ਉਨ੍ਹਾਂ ਸਾਰਿਆਂ ਨੂੰ ਬਚਾਉਣ ਦੀ ਵੀ ਤੁਸੀਂ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਬੁਰੀ ਖ਼ਬਰ ਨੇ ਵਿਛਾਏ ਸੱਥਰ, ਨੌਜਵਾਨ ਪੁੱਤ ਦੀ ਮੌਤ ਨੇ ਤੋੜਿਆ ਮਾਪਿਆਂ ਦਾ ਲੱਕ
ਸੁਨੀਲ ਜਾਖੜ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਨੇ ਬੀਤੇ ਦਿਨ ਸੰਸਦ 'ਚ ਇਹ ਗੱਲ ਕਹੀ ਹੈ ਕਿ ਪੰਜਾਬ ਦੇ ਸਾਰੇ ਸੰਸਦ ਮੈਂਬਰ ਉਨ੍ਹਾਂ ਨੂੰ ਲਿਖ ਕੇ ਦੇਣ ਤਾਂ ਉਹ ਇਸ ਕੇਸ ਦੀ ਸੀ. ਬੀ. ਆਈ. ਜਾਂਚ ਕਰਵਾਉਣ ਲਈ ਤਿਆਰ ਹਨ। ਉਨ੍ਹਾਂ ਨੇ ਮੁੱਖ ਮੰਤਰੀ ਇਸ ਸਾਰੇ ਕੇਸ ਨੂੰ ਜਲਦੀ ਤੋਂ ਜਲਦੀ ਸੀ. ਬੀ. ਆਈ. ਨੂੰ ਸੌਂਪਣ ਦੀ ਗੱਲ ਕਹੀ ਹੈ ਅਤੇ ਸਾਡੀ ਪਾਰਟੀ ਇਸ ਮਾਮਲੇ ਨੂੰ ਸਿਰੇ ਤੱਕ ਲੈ ਕੇ ਜਾਵੇਗੀ ਅਤੇ ਪਰਿਵਾਰ ਨਾਲ ਡੱਟ ਕੇ ਖੜ੍ਹੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਣਾ ਬਲਾਚੌਰੀਆ ਕਤਲ ਮਾਮਲੇ 'ਚ ਨਵੀਂ ਅਪਡੇਟ, ਕਬੱਡੀ ਟੂਰਨਾਮੈਂਟ 'ਚ ਗੋਲੀਆਂ ਮਾਰ ਕੀਤਾ ਸੀ ਕਤਲ
NEXT STORY