ਚੰਡੀਗੜ੍ਹ : ਪੰਜਾਬ ਭਾਜਪਾ ਦਾ ਵਫ਼ਦ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਰਾਜਪਾਲ ਨੂੰ ਮਿਲਿਆ। ਰਾਜਪਾਲ ਅੱਗੇ ਭਾਜਪਾ ਨੇ ਹੜ੍ਹਾਂ ਦਾ ਮੁੱਦਾ ਚੁੱਕਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਾਖੜ ਨੇ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਰਕੇ ਪੰਜਾਬ 'ਚ ਤਬਾਹੀ ਹੋਈ ਹੈ। ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ 'ਚ ਹੜ੍ਹਾਂ ਕਾਰਨ ਭਿਆਨਕ ਬੀਮਾਰੀਆਂ ਫੈਲ ਰਹੀਆਂ ਹਨ।
ਇਹ ਵੀ ਪੜ੍ਹੋ : ਖੰਨਾ ਦਾ ਵੱਡਾ ਕਾਰੋਬਾਰੀ ਅਚਾਨਕ ਹੋਇਆ ਲਾਪਤਾ, Innova ਗੱਡੀ 'ਚੋਂ ਮਿਲਿਆ ਹੱਥ ਲਿਖ਼ਤ ਨੋਟ
ਉਨ੍ਹਾਂ ਦੋਸ਼ ਲਾਇਆ ਕਿ ਸੂਬੇ 'ਚ ਮਹਾਮਾਰੀ ਫੈਲਣ ਤੋਂ ਰੋਕਣ ਲਈ ਸੂਬਾ ਸਰਕਾਰ ਨੇ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਅਤੇ ਇਸ ਸਬੰਧੀ ਜਲਦ ਕਦਮ ਚੁੱਕੇ ਜਾਣੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਸਲਾ ਅੱਜ ਸਿਆਸਤ ਦਾ ਨਹੀਂ, ਸਗੋਂ ਲੋਕਾਂ ਦੀ ਬਾਂਹ ਫੜ੍ਹਨ ਦਾ ਹੈ ਅਤੇ ਬਹੁਤ ਸਾਰੇ ਇਲਾਕਿਆਂ 'ਚ ਮਹਾਂਮਾਰੀ ਫੈਲਣ ਦਾ ਡਰ ਹੈ ਅਤੇ ਇਸ ਨੂੰ ਲੈ ਕੇ ਰਿਪੋਰਟਾਂ ਵੀ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : ਬਜ਼ੁਰਗ ਨੂੰ ਐਕਟਿਵਾ ਸਣੇ ਘੜੀਸਦੀ ਲੈ ਗਈ High Speed ਬੱਸ, ਦੇਖਣ ਵਾਲਿਆਂ ਦੇ ਖੜ੍ਹੇ ਹੋ ਗਏ ਰੌਂਗਟੇ
ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਅਪੀਲ ਕੀਤੀ ਗਈ ਹੈ ਕਿ ਹੜ੍ਹ ਪੀੜਤਾਂ ਨੂੰ ਦਵਾਈਆਂ ਪਹੁੰਚਾਉਣ, ਡਾਕਟਰੀ ਇਲਾਜ ਅਤੇ ਹੋਰ ਲੋੜਾਂ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇ। ਸਰਕਾਰ ਨੂੰ ਰਾਜਪਾਲ ਹਦਾਇਤ ਕਰਨ ਕਿ ਇਸ ਬਾਰੇ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ ਤਾਂ ਜੋ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ। ਉਨ੍ਹਾਂ ਕਿਹਾ ਕਿ ਕੇਂਦਰ ਨੇ 218 ਕਰੋੜ ਰੁਪਿਆ ਪਹਿਲਾਂ ਹੀ ਭੇਜ ਰੱਖਿਆ ਹੈ ਪਰ ਗਿਰਦਾਵਰੀ ਅਜੇ ਹੋਣੀ ਨਹੀਂ ਹੈ ਕਿਉਂਕਿ ਅਜੇ ਵੀ ਬਹੁਤ ਸਾਰੇ ਇਲਾਕਿਆਂ 'ਚ ਗੋਡੇ-ਗੋਡੇ ਪਾਣੀ ਖੜ੍ਹਾ ਹੈ ਅਤੇ ਜ਼ਮੀਨ 'ਤੇ ਬਿਜਾਈ ਨਹੀਂ ਹੋ ਸਕਦੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਣੀਪੁਰ ਦੇ ਮਾਮਲੇ 'ਚ CM ਭਗਵੰਤ ਮਾਨ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ
NEXT STORY