ਚੰਡੀਗੜ੍ਹ/ਨਵੀਂ ਦਿੱਲੀ (ਰਮਨਜੀਤ) : ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸੁਨੀਲ ਜਾਖੜ ਸ਼ਨੀਵਾਰ ਮਤਲਬ ਕਿ ਅੱਜ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅੱਜ ਸੁਨੀਲ ਜਾਖੜ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਗਈ ਹੈ। ਸੁਨੀਲ ਜਾਖੜ ਦੇ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਇਹ ਪਹਿਲੀ ਮੁਲਾਕਾਤ ਹੈ।
ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ 'ਨਵਜੋਤ ਸਿੱਧੂ' ਨੇ ਨਹੀਂ ਖਾਧਾ ਖਾਣਾ, ਜਾਣੋ ਕਿਵੇਂ ਬੀਤੀ ਪਹਿਲੀ ਰਾਤ (ਵੀਡੀਓ)
ਇਹ ਵੀ ਕਿਆਸਰਾਈਆਂ ਲਾਈਆਂ ਜਾ ਸਕਦੀਆਂ ਹਨ ਕਿ ਸੁਨੀਲ ਜਾਖੜ ਨੂੰ ਭਾਜਪਾ ਵੱਲੋਂ ਰਾਜ ਸਭਾ 'ਚ ਭੇਜਿਆ ਜਾ ਸਕਦਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ 'ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਕੈਦੀ ਨੰਬਰ..241383 'ਨਵਜੋਤ ਸਿੱਧੂ' ਦੀ ਨਵੀਂ ਪਛਾਣ, ਰੰਗੀਨ ਕੱਪੜਿਆਂ ਦੇ ਸ਼ੌਕੀਨ ਨੂੰ ਹੁਣ ਪਾਉਣੇ ਪੈਣਗੇ ਸਫ਼ੈਦ ਕੱਪੜੇ
ਦੱਸਣਯੋਗ ਹੈ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਸੀ, ਜਿਸ ਤੋਂ ਬਾਅਦ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
2 ਭੈਣਾਂ ਦੇ ਇਕਲੌਤੇ ਭਰਾ ਦੀ ਕੈਂਸਰ ਕਾਰਨ ਮੌਤ
NEXT STORY