ਨਵੀਂ ਦਿੱਲੀ : ਭਾਜਪਾ ਦੇ ਪੰਜਾਬ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਅੱਜ ਸੁਨੀਲ ਜਾਖੜ ਨੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਾਖੜ ਨੇ ਉਨ੍ਹਾਂ 'ਤੇ ਵਿਸ਼ਵਾਸ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਅਸੀਂ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਸਥਾਰ ਕਰਾਂਗੇ ਅਤੇ ਪਾਰਟੀ ਤੇ ਪੰਜਾਬ ਨੂੰ ਹੋਰ ਪ੍ਰਗਤੀਸ਼ੀਲ ਬਣਾਵਾਂਗੇ। ਅਕਾਲੀ ਦਲ ਨਾਲ ਗਠਜੋੜ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਹਾਈਕਮਾਂਡ ਹੀ ਫ਼ੈਸਲਾ ਕਰੇਗੀ।
ਇਹ ਵੀ ਪੜ੍ਹੋ : MP : ਸੀਧੀ ਪਿਸ਼ਾਬਕਾਂਡ ਦਾ ਮੁਲਜ਼ਮ ਗ੍ਰਿਫ਼ਤਾਰ, ਲੋਕੇਸ਼ਨ ਬਦਲ ਕੇ ਪੁਲਸ ਨੂੰ ਦੇ ਰਿਹਾ ਸੀ ਚਕਮਾ
ਨੱਢਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤੱਕ ਲਿਜਾਣ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਵੇਲੇ ਅਕਾਲੀ ਦਲ ਦੀ ਹਾਲਤ ਖ਼ਰਾਬ ਹੈ ਅਤੇ ਹੁਣ ਭਾਜਪਾ ਵੱਡੇ ਭਰਾ ਦੀ ਭੂਮਿਕਾ ਵਿੱਚ ਗੱਲ ਕਰਨ ਦੀ ਸਥਿਤੀ 'ਚ ਆ ਗਈ ਹੈ। ਹੁਣ ਸਾਨੂੰ ਵੱਡੇ ਭਰਾ ਦੀ ਭੂਮਿਕਾ ਵਿੱਚ ਗੱਲ ਕਰਨੀ ਚਾਹੀਦੀ ਹੈ। ਸੁਨੀਲ ਜਾਖੜ ਨੇ ਨਵੀਂ ਦਿੱਲੀ ਵਿਖੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ ਅਤੇ ਪੰਜਾਬ ਦੇ ਸਿਆਸੀ ਹਾਲਾਤ ਬਾਰੇ ਵੀ ਚਰਚਾ ਕੀਤੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਆਪਣਾ ਪਹਿਲਾ ਮੇਅਰ ਬਣਾਉਣ ਜਾ ਰਹੀ 'ਆਪ', ਇਸ ਸ਼ਹਿਰ ਤੋਂ ਖੁੱਲ੍ਹੇਗਾ ਖ਼ਾਤਾ
NEXT STORY