ਚੰਡੀਗੜ੍ਹ/ਜਲੰਧਰ (ਬਿਊਰੋ): ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ-ਆਪ ਨੂੰ 2027 ’ਚ ਮੁੱਖ ਮੰਤਰੀ ਦੇ ਦਾਅਵੇਦਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਇਸ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਬਿੱਟੂ ਨੂੰ ਨਸੀਹਤ ਦਿੱਤੀ ਹੈ। 'ਜਗ ਬਾਣੀ' ਨੂੰ ਦਿੱਤੇ ਇੰਟਰਵਿਊ ਵਿਚ ਸੁਨੀਲ ਜਾਖੜ ਕੋਲੋਂ ਜਦੋਂ ਰਵਨੀਤ ਬਿੱਟੂ ਵੱਲੋਂ ਖ਼ੁਦ ਨੂੰ ਮੁੱਖ ਮੰਤਰੀ ਦੇ ਦਾਅਵੇਦਾਰ ਵਜੋਂ ਪੇਸ਼ ਕੀਤੇ ਜਾਣ ਬਾਰੇ ਪੁੱਛਿਆ ਗਿਆ ਤਾਂ ਜਾਖੜ ਨੇ ਬਿੱਟੂ ਨੂੰ ਕਿਹਾ ਕਿ ਪਹਿਲਾਂ ਸਰਕਾਰ ਤਾਂ ਬਣਾ ਲਓ, ਫਿਰ CM ਬਾਰੇ ਸੋਚਿਓ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਜਾਖੜ ਨੇ ਕਿਹਾ ਕਿ ਲੋਕਾਂ ਨੂੰ ਚੰਗੇ ਕਿਰਦਾਰ ਵਾਲਾ CM ਚਾਹੀਦਾ ਹੈ, ਜੋ ਪੰਜਾਬ ਦੀ ਗੱਲ ਕਰ ਸਕੇ। ਅਸੀਂ ਪੰਜਾਬ ’ਚ ਰਹਿਣਾ ਹੈ, ਇਸ ਲਈ ਪੰਜਾਬ ’ਚ ਭਾਈਚਾਰੇ ਦਾ ਹੋਣਾ ਬਹੁਤ ਜ਼ਰੂਰੀ ਹੈ। ਅੱਜ ਪੰਜਾਬ ਦੀ ਗੱਲ ਬਹੁਤ ਘੱਟ ਹੋ ਰਹੀ ਹੈ, ਜਦਕਿ ਰਾਜਨੇਤਾ ਆਪਣਾ ਉੱਲੂ ਸਿੱਧਾ ਕਰਨ ’ਚ ਲੱਗੇ ਹੋਏ ਹਨ। ਰੋਜ਼ਾਨਾ ਇਕ-ਦੂਜੇ ਖ਼ਿਲਾਫ਼ ਭੜਾਸ ਕੱਢਦੇ ਹਨ ਪਰ ਇਹ ਜ਼ੋਰ ਉਨ੍ਹਾਂ ਨੂੰ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਲਾਉਣਾ ਚਾਹੀਦਾ ਹੈ। ਬਿੱਟੂ ਨੂੰ ਪਹਿਲਾਂ ਆਪਣਾ ਘਰ ਸਾਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੂੰ ਸਿਰਫ਼ ਕਹਿਣ ਦੀ ਬਜਾਏ ਕਰ ਕੇ ਦਿਖਾਉਣਾ ਚਾਹੀਦਾ ਹੈ। ਭਾਜਪਾ ’ਚ ਵੀ ਕਈ ਕਾਲੀਆਂ ਭੇਡਾਂ ਹਨ, ਜਿਨ੍ਹਾਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੇ ਦੀ ਹਾਲਤ ’ਚ ਪੈਰ ਫਿਸਲਣ ਕਾਰਨ ਡਿੱਗਿਆ ਵਿਅਕਤੀ, ਮੌਤ
NEXT STORY