ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਅਜੈ ਕੁਮਾਰ ਦੇ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਅਜੈ ਕੁਮਾਰ ਦਾ ਕਥਿਤ ਤੌਰ ’ਤੇ ਅਬੋਹਰ 'ਚ ਨਸ਼ਾ ਮਾਫ਼ੀਆ ਵੱਲੋਂ ਕਤਲ ਕੀਤੇ ਜਾਣ ਦਾ ਦੋਸ਼ ਹੈ। ਇਸ ਮਾਮਲੇ 'ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਜਾਖੜ ਨੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਸੁਨੀਲ ਜਾਖੜ ਨੇ ਕਿਹਾ ਕਿ ਅਜੈ ਕੁਮਾਰ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਕਮੇਟੀ ਬਣਾਉਣ ਅਤੇ ਡੀ. ਐੱਸ. ਪੀ. ਨੂੰ ਮੁਅੱਤਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਹ ਭਰੋਸੇ ਸਿਰਫ਼ ਗੱਲਾਂ ਤੱਕ ਹੀ ਸੀਮਤ ਰਹੇ ਹਨ ਅਤੇ ਅਜੇ ਤੱਕ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ। ਜਾਖੜ ਨੇ ਕਿਹਾ ਕਿ ਉਹ ਇਸ ਮਾਮਲੇ 'ਚ ਸਰਕਾਰ ਤੋਂ ਜਵਾਬ ਲੈ ਕੇ ਰਹਿਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਮਲੇ ਨੂੰ ਲਗਾਤਾਰ ਉਠਾਇਆ ਜਾਵੇਗਾ ਅਤੇ ਸਰਕਾਰ ਨੂੰ ਆਪਣੀ ਜਵਾਬਦੇਹੀ ਤੈਅ ਕਰਨੀ ਪਵੇਗੀ।
ਸੁਖਪਾਲ ਖਹਿਰਾ ਪੰਜਾਬ ਵਿਧਾਨ ਸਭਾ 'ਚੋਂ ਮੁਅੱਤਲ, ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼
NEXT STORY