ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜੋ ਗ੍ਰਿਫ਼ਤਾਰੀ ਦੀ ਘਟਨਾ ਵਾਪਰੀ ਹੈ, ਇਸ ਦਾ ਸਭ ਤੋਂ ਜ਼ਿਆਦਾ ਅਸਰ ਸਿਆਸੀ ਤੌਰ 'ਤੇ ਪੰਜਾਬ 'ਚ ਦੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ : ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਹਰਜੋਤ ਬੈਂਸ ਦਾ ਵੱਡਾ ਬਿਆਨ, 'ਅਗਲਾ ਸ਼ਿਕਾਰ ਅਸੀਂ ਜਾਂ ਸਾਡੇ ਸਾਥੀ' (ਵੀਡੀਓ)
ਉਨ੍ਹਾਂ ਕਿਹਾ ਕਿ ਬੀਤੀ ਰਾਤ ਤੋਂ ਹੀ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ ਅਤੇ ਵਰਕਰ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਚਿੰਤਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇਕ ਉੱਚ ਪੱਧਰੀ ਵਫ਼ਦ ਚੋਣ ਕਮਿਸ਼ਨ ਕੋਲ ਜਾਵੇਗਾ ਅਤੇ ਜਿਸ ਦਿੱਲੀ ਦੀ ਐਕਸਾਈਜ਼ ਪਾਲਿਸੀ ਨੂੰ ਲੈ ਕੇ ਕੇਜਰੀਵਾਲ ਸਣੇ 'ਆਪ' ਆਗੂ ਜੇਲ੍ਹ 'ਚ ਬੈਠੇ ਹਨ, ਉਹ ਹੀ ਪੰਜਾਬ ਅੰਦਰ ਵੀ ਲਾਗੂ ਕੀਤੀ ਗਈ ਹੈ। ਇਸ ਨੂੰ ਲੈ ਕੇ ਈ. ਡੀ. ਦੀ ਕਾਰਵਾਈ ਕਰਾਉਣ ਲਈ ਕਹਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਿਆ, ਜਾਣੋ ਕੀ ਹੈ ਨਵੀਂ Timing
ਗਠਜੋੜ ਦੇ ਸਵਾਲ 'ਤੇ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਗਠਜੋੜ ਹੋਵੇਗਾ। ਉਨ੍ਹਾਂ ਕਿਹਾ ਕਿ ਫੋਕੀ ਵਾਹੋ-ਵਾਹੀ ਲੁੱਟਣ ਲਈ ਅੱਜ ਆਮ ਆਦਮੀ ਪਾਰਟੀ ਦੇ ਕਾਰਕੁੰਨ ਮੋਹਾਲੀ ਅਤੇ ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਸ ਨੂੰ ਆਪਣਾ ਤਮਗਾ ਮੰਨ ਰਹੇ ਹਨ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲਾ ਮੁੱਖ ਮੰਤਰੀ ਗ੍ਰਿਫ਼ਤਾਰ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪੁਲਸ ਨੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਆ ਹਿਰਾਸਤ 'ਚ
NEXT STORY