ਜਲੰਧਰ (ਧਵਨ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਐੱਨ. ਡੀ. ਏ. ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਲੋਕਾਂ ਦੇ ਨਾਂ ਲਿਖੀ ਚਿੱਠੀ ਨੂੰ ਦੇਸ਼ ਦੀ ਜਨਤਾ ਦੇ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਵਲੋਂ ਲਿਖੀ ਚਿੱਠੀ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਸਥਿਤੀ ਚੱਲ ਰਹੀ ਹੈ ਅਤੇ ਸੂਬਾ ਸਰਕਾਰਾਂ ਵਲੋਂ ਕੇਂਦਰ ਤੋਂ ਵਿੱਤੀ ਮਦਦ ਦੀ ਮੰਗ ਕੀਤੀ ਜਾ ਰਹੀ ਹੈ ਪਰ ਪ੍ਰਧਾਨ ਮੰਤਰੀ ਜ਼ਮੀਨੀ ਹਕੀਕਤ ਤੋਂ ਅਣਜਾਣ ਦਿਖਾਈ ਦੇ ਰਹੇ ਹਨ।
ਇਹ ਵੀ ਪੜ੍ਹੋ : ਸੂਬੇ ਦੇ ਕਿਸਾਨਾਂ ਲਈ ਕੈਪਟਨ ਸਰਕਾਰ ਦਾ ਵੱਡਾ ਫੈਸਲਾ, ਕੇਂਦਰ ਸਰਕਾਰ 'ਤੇ ਮੜ੍ਹੇ ਗੰਭੀਰ ਦੋਸ਼
ਉਨ੍ਹਾਂ ਕਿਹਾ ਕਿ ਲਗਾਤਾਰ ਢਾਈ ਮਹੀਨੇ ਦੇ ਲਾਕਡਾਊਨ ਕਾਰਣ ਸਮਾਜ ਦੇ ਹਰ ਸਾਲ ਲਈ ਰੋਜ਼ਾਨਾ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੈਸਿਆਂ ਦਾ ਪ੍ਰਬੰਧ ਕਰਨਾ ਔਖਾ ਹੋ ਗਿਆ ਹੈ ਜਦਕਿ ਦੂਜੇ ਪਾਸੇ ਆਮਦਨ ਦੇ ਸ੍ਰੋਤ ਬੰਦ ਹੋ ਜਾਣ ਕਾਰਣ ਸੂਬਾ ਸਰਕਾਰਾਂ ਵੀ ਗੰਭੀਰ ਆਰਥਿਕ ਸੰਕਟ 'ਚ ਫਸ ਗਈਆਂ ਹਨ। ਬਾਜ਼ਾਰ 'ਚ ਵਸਤਾਂ ਦੀ ਮੰਗ ਪੂਰੀ ਤਰ੍ਹਾਂ ਗਾਇਬ ਹੋ ਚੁੱਕੀ ਹੈ। ਉਨ੍ਹਾਂ ਲਈ ਕਰਮੀਆਂ ਨੂੰ ਤਨਖਾਹ ਦੇਣ ਦੇ ਵੀ ਲਾਲੇ ਪੈ ਚੁੱਕੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਚ ਕੋਰੋਨਾ ਦਾ 'ਤਾਂਡਵ', 9 ਨਵੇਂ ਮਾਮਲੇ ਆਏ ਸਾਹਮਣੇ
ਸੂਬਾ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ 20 ਲੱਖ ਕਰੋੜ ਦਾ ਪੈਕੇਜ ਦਿੱਤਾ ਹੈ, ਉਸ ਦਾ ਕੋਈ ਵੀ ਲਾਭ ਲੈਣ ਲਈ ਤਿਆਰ ਨਹੀਂ ਹੈ ਕਿਉਂਕਿ ਇਹ ਪੈਕੇਜ ਨਹੀਂ ਸਗੋਂ ਲੋਨ ਦਾ ਪਿਟਾਰਾ ਹੈ। ਉਨ੍ਹਾਂ ਕਿਹਾ ਕਿ ਲੋਨ ਰਾਹੀਂ ਉਦਯੋਗਾਂ ਅਤੇ ਆਮ ਲੋਕਾਂ ਨੂੰ ਜੀਵਨ ਕੇਂਦਰ ਸਰਕਾਰ ਹੋਰ ਖਰਾਬ ਕਰਨ 'ਤੇ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਸਰਕਾਰ ਆਪਣੀ ਦਿਸ਼ਾ ਭਟਕ ਚੁੱਕੀ ਹੈ। ਲੋਕ ਇਸ ਸਮੇਂ ਸਿੱਧੇ ਤੌਰ 'ਤੇ ਆਰਥਿਕ ਮਦਦ ਚਾਹੁੰਦੇ ਹਨ ਜੋ ਕੇਂਦਰ ਦੇਣ ਲਈ ਤਿਆਰ ਨਹੀਂ ਹੋ ਰਹੀ ਹੈ। ਉਨ੍ਹਾਂ ਭਾਜਪਾ ਸਰਕਾਰ ਨੂੰ ਯਾਦ ਦਿਵਾਇਆ ਕਿ ਦੇਸ਼ ਲੋਕਾਂ ਨਾਲ ਬਣਦਾ ਹੈ ਅਤੇ ਕੇਂਦਰ ਸਰਕਾਰ ਨੂੰ ਲੋਕਾਂ ਦੀ ਸੁਧ ਲੈਣੀ ਚੀਹੀਦੀ ਹੈ।
ਇਹ ਵੀ ਪੜ੍ਹੋ : ਪਠਾਨਕੋਟ 'ਚ ਕੋਰੋਨਾ ਦਾ ਵੱਡਾ ਧਮਾਕਾ, 8 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ
ਫਾਜ਼ਿਲਕਾ 'ਚ 2 ਕੋਰੋਨਾ ਕੇਸ ਆਏ ਸਾਹਮਣੇ, ਇਕ ਫੌਜ ਦਾ ਜਵਾਨ ਵੀ ਸ਼ਾਮਲ
NEXT STORY