ਜਲੰਧਰ/ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਛਾਤੀ ਵਿਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਡਾਕਟਰੀ ਜਾਂਚ ਅਤੇ ਇਲਾਜ ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਐਂਜੀਓਗ੍ਰਾਫ਼ੀ ਵੀ ਕਰਵਾਈ ਗਈ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ।
ਗਵਰਨਰ ਨਾਲ ਹੋਣ ਵਾਲੀ ਮੁਲਾਕਾਤ ਟਲੀ ਸੁਨੀਲ ਜਾਖੜ ਨੇ ਅੱਜ ਸਵੇਰੇ 10 ਵਜੇ ਪੰਜਾਬ ਭਾਜਪਾ ਦੇ ਇੱਕ ਵਫ਼ਦ ਦੀ ਅਗਵਾਈ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨੀ ਸੀ ਪਰ ਘਰ ਵਿੱਚ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਜਾਣਾ ਪਿਆ ਅਤੇ ਉਨ੍ਹਾਂ ਦਾ ਗਵਰਨਰ ਹਾਊਸ ਜਾਣ ਦਾ ਪ੍ਰੋਗਰਾਮ ਰੱਦ ਹੋ ਗਿਆ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਵਫ਼ਦ ਨੇ ਭਾਜਪਾ ਆਗੂ ਸੁਭਾਸ਼ ਸ਼ਰਮਾ ਦੀ ਅਗਵਾਈ ਵਿੱਚ ਰਾਜਪਾਲ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: Big Breaking: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦਿੱਤਾ ਅਸਤੀਫ਼ਾ, ਛੱਡੀ ਚੇਅਰਮੈਨੀ
ਹਾਲੀਆ ਸਰਗਰਮੀਆਂ ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਸੁਨੀਲ ਜਾਖੜ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਵਾਲੇ ਪ੍ਰਦਰਸ਼ਨ ਦੀ ਅਗਵਾਈ ਕੀਤੀ ਸੀ। ਇਸ ਹੰਗਾਮੇ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ ਅਤੇ ਕੁਝ ਸਮੇਂ ਬਾਅਦ ਛੱਡ ਦਿੱਤਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਬੀਤੇ ਦਿਨੀਂ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਸਮੇਤ ਚਾਰ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HC ਦਾ ਵੱਡਾ ਫੈਸਲਾ: ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ 6 ਹਫ਼ਤਿਆਂ 'ਚ ਖਰੀਦੇਗੀ ਰਮਨ ਲਈ ਨਕਲੀ ਅੰਗ
NEXT STORY