ਲੁਧਿਆਣਾ- ਪੰਜਾਬ ਭਾਜਪਾ ਵਲੋਂ ਅੱਜ ਲੁਧਿਆਣਾ ਵਿਖੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ 'ਚ ਕੌਮੀ ਅਤੇ ਸੂਬਾ ਪੱਧਰ ਦੇ ਆਗੂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ, ਪਰਮਿੰਦਰ ਬਰਾੜ ਅਤੇ ਭਾਜਪਾ ਦੇ ਹੋਰ ਵੀ ਆਗੂ ਮੌਜੂਦ ਰਹੇ। ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਸੁਨੀਲ ਜਾਖੜ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਕੁਝ ਮਤੇ ਵੀ ਪਾਸ ਕੀਤੇ ਗਏ ਹਨ। ਇਸ ਤੋਂ ਇਲਾਵਾ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਭਾਜਪਾ ਨੂੰ ਕਿਹੜੇ-ਕਿਹੜੇ ਹਲਕਿਆਂ 'ਚ ਵੋਟ ਫ਼ੀਸਦੀ ਵਧਿਆ ਹੈ ਇਸ ਬਾਰੇ ਵਿਸਥਾਰ ਨਾਲ ਚਰਚਾ ਹੋਈ।
ਉਨ੍ਹਾਂ ਕਿਹਾ ਕਿ ਮੀਟਿੰਗ 'ਚੋਂ ਜੋ ਮੇਨ ਗੱਲ ਨਿਕਲ ਕੇ ਆਈ ਹੈ ਉਹ ਇਹ ਹੈ ਕਿ ਭਾਜਪਾ ਨੂੰ ਇਸ ਵਾਰ ਪੰਜਾਬ ਦੇ ਅੰਦਰ ਜੋ 25 ਲੱਖ, 10 ਹਜ਼ਾਰ ਦੇ ਕਰੀਬ ਵੋਟਾਂ ਪਈਆਂ ਹਨ, ਉਹ ਪੰਜਾਬ ਦੇ ਲੋਕਾਂ ਦਾ ਭਾਜਪਾ 'ਤੇ ਵਿਸ਼ਵਾਸ ਦਰਸਾਉਂਦਾ ਹੈ। ਜਿੱਥੇ 25 ਲੱਖ ਲੋਕਾਂ ਨੇ ਆਪਣਾ ਵਿਸ਼ਵਾਸ ਪੰਜਾਬ ਭਾਜਪਾ 'ਤੇ ਦਰਸਾਇਆ ਹੈ, ਉਥੇ ਹੀ ਇਹ ਜਿਹੜੀਆਂ ਵੋਟਾਂ ਹਨ ਉਹ ਪੰਜਾਬ ਦੇ ਲੋਕਾਂ ਦੀ ਆਸ ਅਤੇ ਉਮੀਦ ਦਾ ਵੀ ਪ੍ਰਤੀਕ ਹਨ।
ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ 'ਤੇ ਕੰਮਜ਼ੋਰ ਵਰਗ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
NEXT STORY