ਬਰਨਾਲਾ/ਚੰਡੀਗੜ੍ਹ : ਕਾਂਗਰਸ ਦੀ ਬਰਨਾਲਾ ਰੈਲੀ ਤੋਂ ਬਾਅਦ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਰੈਲੀ ਨੂੰ ਪੰਜਾਬ ਦੇ ਹਿੱਤਾਂ ਤੋਂ ਸੱਖਣੀ ਦੱਸਦਿਆਂ ਰਾਹੁਲ ਗਾਂਧੀ ਦੀ ਅਗਵਾਈ 'ਤੇ ਸਵਾਲ ਚੁੱਕੇ ਹਨ। ਜਾਖੜ ਅਨੁਸਾਰ ਇਸ ਰੈਲੀ 'ਚ ਨਾ ਤਾਂ ਪੰਜਾਬ ਲਈ ਕੋਈ ਏਜੰਡਾ ਸੀ ਅਤੇ ਨਾ ਹੀ ਕਿਸਾਨਾਂ ਜਾਂ ਮਜ਼ਦੂਰਾਂ ਬਾਰੇ ਕੋਈ ਗੱਲਬਾਤ ਹੋਈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ
ਉਨ੍ਹਾਂ ਨੇ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਨੇਤਾਵਾਂ ਨੂੰ ਦਿੱਤੀ ਗਈ ਚਿਤਾਵਨੀ ਕਿ ਤੁਸੀਂ ਕਿੰਨੇ ਵੀ ਵੱਡੇ ਕਿਉਂ ਨਾ ਹੋਵੋ, ਟੀਮ ਪਲੇਅਰ ਬਣੋ, ਨਹੀਂ ਤਾਂ ਮੈਂ ਅਤੇ ਖੜਗੇ ਜੀ ਤੁਹਾਨੂੰ ਠੀਕ ਕਰ ਦੇਵਾਂਗੇ, ਨੂੰ ਹਾਈਕਮਾਨ ਦੀ ਇੱਕ ਬੇਬਸੀ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ
ਜਾਖੜ ਨੇ ਕਿਹਾ ਕਿ ਅਜਿਹੀ ਬਿਆਨਬਾਜ਼ੀ ਰਾਹੀਂ ਟੁੱਟੀ-ਬਿੱਖਰੀ ਸੂਬਾਈ ਲੀਡਰਸ਼ਿਪ ਨੂੰ ਜਨਤਕ ਤੌਰ ’ਤੇ ਜਲੀਲ ਕਰਕੇ ਇਕੱਠਾ ਕਰਨ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਰਾਹੁਲ ਗਾਂਧੀ ਨੇ ਖ਼ੁਦ ਦੀਆਂ ਕਮਜ਼ੋਰ ਅਗਵਾਈ ਸਮਰੱਥਾ ਨੂੰ ਬੇਨਕਾਬ ਕੀਤਾ ਹੈ ਅਤੇ ਸੂਬਾਈ ਲੀਡਰਸ਼ਿਪ ਨੂੰ ਜਨਤਕ ਹਾਸੇ ਦਾ ਵਿਸ਼ਾ ਬਣਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
NEXT STORY