ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਅੱਜ ਪੂਰੀ ਦੁਨੀਆ 'ਚ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਸਥਿਤ ਡੇਰਾ ਬੱਲਾਂ ਵਿਖੇ ਪੁੱਜ ਰਹੇ ਹਨ। ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਐਕਸ 'ਤੇ ਟਵੀਟ ਕਰਕੇ ਵੱਡੀ ਗੱਲ ਆਖੀ ਹੈ।
ਇਹ ਵੀ ਪੜ੍ਹੋ : ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ ਚੁੱਪੀ, ਬੋਲੇ-ਕਿੱਸਾ ਅੱਜ ਤੋਂ 30 ਸਾਲ ਪੁਰਾਣਾ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਬਜਟ ਪੇਸ਼ਕਾਰੀ ਵਾਲੇ ਦਿਨ ਡੇਰਾ ਬੱਲਾਂ ਆ ਕੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਮਨ ਕਰਨਾ ਇਹ ਦਰਸਾਉਂਦਾ ਹੈ ਕਿ ਇਕ ਸੱਚਾ ਨੇਤਾ ਜਾਣਦਾ ਹੈ ਕਿ ਜੇਕਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪੂਰਨ ਸਮਾਨਤਾ, ਭੇਦਭਾਵ ਅਤੇ ਸਮਾਜਿਕ ਊਚ-ਨੀਚ ਨੂੰ ਖ਼ਤਮ ਕਰਨ ਵਾਲੀਆਂ ਸਿੱਖਿਆਵਾਂ ਦਾ ਪ੍ਰਚਾਰ ਨਾ ਹੋਵੇ ਤਾਂ ਕਿਸੇ ਵੀ ਰਾਸ਼ਟਰ ਦੀ ਤਰੱਕੀ ਸਿਰਫ ਜੀ. ਡੀ. ਪੀ. ਦੇ ਅੰਕੜਿਆਂ ਨਾਲ ਨਹੀਂ ਆਂਕੀ ਜਾ ਸਕਦੀ।
ਇਹ ਵੀ ਪੜ੍ਹੋ : 'ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਆ ਰਹੇ', ਸੁਨੀਲ ਜਾਖੜ ਨੇ ਵਿਰੋਧੀਆਂ 'ਤੇ ਕੱਸਿਆ ਤੰਜ (ਵੀਡੀਓ)
ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਦੌਰਾ ਪੰਜਾਬ ਦੇ ਸਮੂਹਿਕ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹੈ, ਜਿਸ 'ਚ ਉਹ ਲੋਕਾਂ ਦੀ ਭਲਾਈ ਅਤੇ ਸਮਾਜਿਕ ਤਰੱਕੀ ਨੂੰ ਪਹਿਲ ਦਿੰਦੇ ਹਨ ਅਤੇ ਹਰ ਇਕ ਮਨੁੱਖ 'ਚ ਮੌਜੂਦ ਚੰਗਿਆਈ ਨੂੰ ਸਵੀਕਾਰਦੇ ਹਨ, ਜੋ ਅਸਲ 'ਚ ਪੰਜਾਬੀਅਤ ਦੀ ਭਾਵਨਾ ਨੂੰ ਪ੍ਰਤੀਬਿੰਬਤ ਕਰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਿੰਦਰ ਕੌਰ ਭੱਠਲ ਨੇ ਬੰਬਾਂ ਵਾਲੇ ਬਿਆਨ 'ਤੇ ਤੋੜੀ ਚੁੱਪੀ, ਬੋਲੇ-ਕਿੱਸਾ ਅੱਜ ਤੋਂ 30 ਸਾਲ ਪੁਰਾਣਾ
NEXT STORY