ਜਲੰਧਰ (ਵਿਸ਼ੇਸ਼) - ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਭਿਆਨਕ ਸਥਿਤੀ ਪ੍ਰਤੀ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸੱਤਾਧਾਰੀ ਧਿਰ ਡਰਾਮਾ ਕਰ ਰਹੀ ਹੈ। ਇਕ ਪਾਸੇ ਤਾਂ ਲੋਕ ਘਰ ਛੱਡ ਕੇ ਬਾਹਰ ਆ ਗਏ ਹਨ ਪਰ ਦੂਜੇ ਪਾਸੇ ‘ਆਪ’ ਆਗੂ ਫੋਟੋਸ਼ੂਟ ਕਰਵਾਉਣ ਵਿਚ ਲੱਗੇ ਹੋਏ ਹਨ।
ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਤੁਰੰਤ ਪ੍ਰਭਾਵਿਤ ਲੋਕਾਂ ਨੂੰ ਗਿਰਦਾਵਰੀ ਦੀ ਉਡੀਕ ਕੀਤੇ ਬਿਨਾਂ ਵੰਡਣੀਆਂ ਚਾਹੀਦੀਆਂ ਹਨ ਅਤੇ ਮੁੱਖ ਮੰਤਰੀ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਜਾਖੜ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਰਹੱਦੀ ਖੇਤਰਾਂ ਦੇ ਕਿਸਾਨਾਂ, ਜਿਨ੍ਹਾਂ ਕੋਲ ਗਿਰਦਾਵਰੀ ਦੇ ਦਸਤਾਵੇਜ਼ ਨਹੀਂ ਹਨ, ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਫਿਰੋਜ਼ਪੁਰ, ਜ਼ੀਰਾ ਅਤੇ ਸ਼ਾਹਕੋਟ ਖੇਤਰਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਸੂਬਾ ਸਰਕਾਰ ਨਾਲ ਪ੍ਰਭਾਵੀ ਅਤੇ ਸਮੇਂ ਸਿਰ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਕਰਨਗੇ ਅਤੇ ਸੁੱਤੀ ਪਈ ਸਰਕਾਰ ਨੂੰ ਨੀਂਦ ਤੋਂ ਜਗਾਉਣਗੇ।
ਇਹ ਵੀ ਪੜ੍ਹੋ- ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੁੱਖ ਮੰਤਰੀ ਤੋਂ ਪੁੱਛ ਰਹੇ ਹਨ ਕਿ ਜਦੋਂ 4 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਕਈ ਅਲਰਟ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਨੇ ਹੜ੍ਹਾਂ ਦੀ ਤਿਆਰੀ ਦਾ ਜਾਇਜ਼ਾ ਕਿਉਂ ਨਹੀਂ ਲਿਆ। 6 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਦੂਜੇ ਸੂਬਿਆਂ ਦੇ ਦੌਰੇ ’ਤੇ ਚਲੇ ਗਏ। ਜਾਖੜ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਮੇਂ ਸਿਰ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ ਅਤੇ ਉਪਾਅ ਕਰਨ ਦੇ ਹੁਕਮ ਜਾਰੀ ਕੀਤੇ ਹੁੰਦੇ ਤਾਂ ਸਥਿਤੀ ਇੰਨੀ ਚਿੰਤਾਜਨਕ ਨਾ ਹੁੰਦੀ।
ਜਾਖੜ ਨੇ ਕਿਹਾ ਕਿ ਇਸ ਸਾਲ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ। ਉਨ੍ਹਾਂ ਸਰਕਾਰ ਤੋਂ ਸਾਲਾਨਾ ਪ੍ਰਬੰਧ ਨਾ ਕਰਨ ਲਈ ਜਵਾਬਦੇਹੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਪ੍ਰਭਾਵਿਤ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪੰਜਾਬ ਨੂੰ ਸਮੇਂ ਸਿਰ 218.40 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਇਸ ਮੌਕੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਜਾਖੜ ਦੇ ਨਾਲ ਰਾਣਾ ਸੋਢੀ, ਸੁਖਪਾਲ ਸਿੰਘ ਨੰਨੂ, ਅਵਤਾਰ ਸਿੰਘ ਜੀਰਾ, ਪੰਕਜ ਢੀਂਗਰਾ, ਇੰਦਰਾ ਇਕਬਾਲ ਸਿੰਘ ਅਟਵਾਲ ਤੇ ਹੋਰ ਆਗੂ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਸੁਰੱਖਿਆ ਦੇ ਮੱਦੇਨਜ਼ਰ DCP ਅੰਕੁਰ ਗੁਪਤਾ ਵੱਲੋਂ ਨਵੇਂ ਹੁਕਮ ਜਾਰੀ, ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
NEXT STORY