ਲੁਧਿਆਣਾ/ਜਲੰਧਰ (ਖੁੱਲਰ, ਗੁਲਸ਼ਨ)-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਉਹ 14 ਮਾਰਚ ਨੂੰ ਮੋਗਾ ਵਿਚ ਭਾਜਪਾ ਵੱਲੋਂ ਕਰਵਾਈ ਜਾ ਰਹੀ ‘ਬਦਲਾਅ ਰੈਲੀ’ ਨੂੰ ਸੰਬੋਧਨ ਕਰਨਗੇ। ਜਾਖੜ ਨੇ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਹਲਕਾ ਭੁੱਚੋ ਤੋਂ ਇਸ ਆਗੂ ਨੂੰ ਐਲਾਨਿਆ ਉਮੀਦਵਾਰ
ਇਸ ਦੌਰਾਨ ਜਾਖੜ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੀ ਸਥਿਤੀ ਬੇਹੱਦ ਨਾਜ਼ੁਕ ਹੈ। ਆਰਥਿਕ ਤੌਰ ’ਤੇ ਸੂਬਾ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿਚ ਜੀਵਨ ਜਿਊਣ ’ਤੇ ਮਜਬੂਰ ਹਨ। ਅਜਿਹੇ ਹਾਲਾਤ ਵਿਚ ਲੋਕ ਉਮੀਦ ਅਤੇ ਵਿਸ਼ਵਾਸ ਨਾਲ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੇ ਹਨ ਅਤੇ ਮੰਨਦੇ ਹਨ ਕਿ ਭਾਜਪਾ ਦੀ ਮਜ਼ਬੂਤ ਲੀਡਰਸ਼ਿਪ ਹੀ ਸੂਬੇ ਨੂੰ ਇਸ ਮੁਸ਼ਕਿਲ ਦੌਰ ਵਿਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਦਾਰ ਵੱਲਭਭਾਈ ਪਟੇਲ ਨੂੰ ਦੇਸ਼ ਦਾ 'ਲੋਹ ਪੁਰਸ਼' ਮੰਨਿਆ ਜਾਂਦਾ ਸੀ, ਉਸੇ ਤਰ੍ਹਾਂ ਅਮਿਤ ਸ਼ਾਹ ਨੂੰ ਆਧੁਨਿਕ ਭਾਰਤ ਦਾ 'ਲੋਹ ਪੁਰਸ਼' ਕਿਹਾ ਜਾ ਰਿਹਾ ਹੈ। ਅਮਿਤ ਸ਼ਾਹ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਚਿੰਤਾ ਹੈ ਅਤੇ ਦਿੱਲੀ ਦਾ ਉਪ-ਰਾਜਪਾਲ ਇਕ ਪੰਜਾਬੀ ਨੂੰ ਬਣਾਇਆ ਜਾਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਇਹ ਵੀ ਪੜ੍ਹੋ: ਕਾਂਗਰਸ ਨੇ 'ਆਪ' ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ 'ਯੁੱਧ ਗੱਪਾਂ ਵਿਰੁੱਧ'! ਔਰਤਾਂ ਲਈ ਮੰਗੇ 48000
ਇਸ ਮੌਕੇ ਜਾਖੜ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕੀਤਾ ਕਿ ਕੀ ਉਹ ਵਿਧਾਨ ਸਭਾ ਵਿਚ ਪੀ. ਆਰ. ਟੀ. ਸੀ. ਦੀਆਂ ਬੱਸਾਂ ਨੂੰ 'ਆਪ' ਦੇ ਰੰਗ ਵਿਚ ਰੰਗਣ ਲਈ ਜੈਪੁਰ ਭੇਜਣ ਦੇ ਮੁੱਦੇ ਨੂੰ ਉਠਾਉਣ ਦੀ ਹਿੰਮਤ ਵਿਖਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਰਾਜਸਥਾਨ ਤੋਂ ਬੱਸ ਬਾਡੀ ਲੁਆਉਣ ਨਾਲ ਸੰਬੰਧਤ ਫਾਈਲਾਂ ਮੁੱਖ ਮੰਤਰੀ ਕੋਲ ਰੱਖ ਕੇ ਕਾਂਗਰਸ ਨੇਤਾਵਾਂ ਨੂੰ ਬਲੈਕਮੇਲ ਕੀਤਾ ਜਾਂਦਾ ਸੀ। ਹੁਣ ਜਦੋਂ ਮੌਜੂਦਾ ਸਰਕਾਰ ਖ਼ੁਦ ਬੱਸਾਂ ਨੂੰ ਰੰਗਣ ਲਈ ਜੈਪੁਰ ਭੇਜ ਰਹੀ ਹੈ, ਤਾਂ ਕੀ ਇਸ ’ਤੇ ਸਵਾਲ ਨਹੀਂ ਉਠਾਇਆ ਜਾਣਾ ਚਾਹੀਦਾ? ਜਾਖੜ ਨੇ ਇਹ ਵੀ ਸਵਾਲ ਉਠਾਇਆ ਕਿ ਠੇਕੇ ਲਗਾਤਾਰ ਪੰਜਾਬ ਤੋਂ ਬਾਹਰ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ, “ਕੀ ਪੰਜਾਬ ਵਿਚ ਬੱਸਾਂ ਨੂੰ ਰੰਗਣ ਵਾਲਾ ਇਕ ਵੀ ਪੇਂਟਰ ਨਹੀਂ ਹੈ?” ਉਨ੍ਹਾਂ ਕਿਹਾ ਕਿ ਜਨਤਾ ਜਾਣਨਾ ਚਾਹੁੰਦੀ ਹੈ ਕਿ ਇਨ੍ਹਾਂ ਫ਼ੈਸਲਿਆਂ ਪਿੱਛੇ ਕੀ ਕਾਰਨ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਹਿਰ ਵਰਾਏਗੀ ਗਰਮੀ! ਅਗਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ Latest ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
NEXT STORY