ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਮਗਰੋਂ ਪ੍ਰਤੀਕਰਮ ਦਿੱਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਨਿੱਤਰਦਿਆਂ ਜਾਖੜ ਨੇ ਕਿਹਾ ਕਿ ਖੁੱਡੀਆਂ ਨੂੰ ਪੰਜਾਬ ਦੇ ਹੱਕ ਅਤੇ ਦਿੱਲੀ ਦੇ 'ਧਾੜਵੀਆਂ' ਦੇ ਵਿਰੋਧ ਵਿਚ ਬੋਲਣ ਦੀ ਕੀਮਤ ਚੁਕਾਉਣੀ ਪਈ ਹੈ।
ਸੁਨੀਲ ਜਾਖੜ ਨੇ ਟਵੀਟ ਕੀਤਾ, "ਵੈਸੇ ਤਾਂ ਟਿਕਟਾਂ ਦੀ ਵੰਡ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪਰ ਦੋਹਾਂ ਲਿਸਟਾਂ ਨੂੰ ਵੇਖਣ ਤੋਂ ਬਾਅਦ ਇਹ ਸਪਸ਼ਟ ਹੈ ਕਿ ਉਮੀਦਵਾਰ ਚੁਣਦੀ ਵਾਰੀ ਕੋਈ ਨਵਾਂ ਆਦਰਸ਼ਵਾਦ ਵੇਖਣ ਨੂੰ ਨਹੀਂ ਮਿਲਿਆ। ਹਾਂ ਇਕ ਗੱਲ ਜਰੂਰ ਹੋਈ ਕਿ ਗੁਰਮੀਤ ਸਿੰਘ ਜੀ ਖੁੱਡੀਆਂ ਨੂੰ ਪੰਜਾਬ ਦੇ ਹੱਕ ਤੇ ਦਿੱਲੀ ਤੋਂ ਆਏ ਧਾੜਵੀਆਂ ਦੇ ਵਿਰੋਧ ਵਿੱਚ ਬੋਲਣ ਦੀ ਕੀਮਤ ਜਰੂਰ ਚੁਕਾਣੀ ਪਈ ਹੈl"
ਇੱਥੇ ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ। ਇਨ੍ਹਾਂ ਦੋਹਾਂ ਸੂਚੀਆਂ ਵਿਚ ਫ਼ਿਲਹਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਨਾਂ ਸ਼ਾਮਲ ਨਹੀਂ ਹੈ ਤੇ ਉਨ੍ਹਾਂ ਦੇ ਮੌਜੂਦਾ ਵਿਧਾਨ ਸਭਾ ਹਲਕੇ ਲੰਬੀ ਤੋਂ ਰਣਧੀਰ ਸਿੰਘ ਧੀਰਾ ਨੂੰ ਟਿਕਟ ਦੇ ਦਿੱਤੀ ਗਈ ਹੈ, ਜਿਸ ਮਗਰੋਂ ਸੁਨੀਲ ਜਾਖੜ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਪੰਜਾਬੀਆਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ! ਹੁਣ VERKA ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ
NEXT STORY