ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੀ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਸੇਵਾ ਕੇਂਦਰ ਕਰਮਚਾਰੀਆਂ ਦਾ ਵਫਦ ਮਿਲਿਆ। ਸੁਨੀਲ ਜਾਖੜ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇਗਾ ਅਤੇ ਨਾਲ ਹੀ ਕਿਹਾ ਕਿ ਪਾਰਟੀ ਆਪਣੇ ਮੈਨੀਫੈਸਟੋ ਵਿਚ ਵੀ ਇਸ ਸਬੰਧੀ ਵੇਰਵੇ ਦਰਜ ਕਰੇਗੀ। ਉਨ੍ਹਾਂ ਨੇ ਕਿਹਾ ਕਿ ਹੁਣ ਵੀ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਉਚਿਤ ਮੰਚ ਤੇ ਉਠਾਇਆ ਜਾਵੇਗਾ।
ਸੁਨੀਲ ਜਾਖੜ ਨੇ ਦੱਸਿਆ ਕਿ ਇਕ ਪਾਸੇ ਤਾਂ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦੇ ਕਰ ਰਹੀ ਹੈ ਪਰ ਦੂਜੇ ਪਾਸੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਸੈਂਕੜੇ ਨੌਜਵਾਨਾਂ ਨੂੰ ਕਾਨੂੰਨ ਅਨੁਸਾਰ ਬਣਦੀਆਂ ਤਨਖਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਘੱਟੋ-ਘੱਟ ਤਨਖਾਹਾਂ ਤੋਂ ਵੀ ਘੱਟ ਤਨਖਾਹ ਦੇ ਕੇ ਇਨ੍ਹਾਂ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਸਰਕਾਰ ਤੋਂ ਠੇਕੇ ਤੇ ਲੈ ਕੇ ਸੇਵਾ ਕੇਂਦਰ ਚਲਾ ਰਹੀ ਕੰਪਨੀ ਵੱਲੋਂ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਉਚਿਤ ਤਨਖਾਹ ਮਿਲੇ ਇਸ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੇ ਦੋਹਰੇ ਚਰਿੱਤਰ ਦਾ ਪ੍ਰਮਾਣ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਦੇ ਨਾਲ ਡੱਟ ਕੇ ਖੜੀ ਹੈ।
ਚਿੱਟੇ ਦੇ ਨਾਲ-ਨਾਲ HIV ਫ਼ੈਲਣ ਦਾ ਖ਼ਤਰਾ ਵਧਿਆ!
NEXT STORY