ਜਲੰਧਰ (ਵਿਸ਼ੇਸ਼)–ਹੜ੍ਹ ਪ੍ਰਭਾਵਿਤ ਪੰਜਾਬ ਵਿਚ ਆਫ਼ਤ ਨਾਲ ਨਜਿੱਠਣ ਵਾਸਤੇ ਤੁਰੰਤ ਰਕਮ ਜਾਰੀ ਕਰਨ ਅਤੇ ਮੌਜੂਦਾ ਹਦਾਇਤਾਂ ਵਿਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਭਾਜਪਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ’ਚ ਫਸੇ ਲੋਕਾਂ ਤਕ ਪਹੁੰਚਣ ਵਿਚ ਹੋਰ ਜ਼ਿਆਦਾ ਸਮਾਂ ਬਰਬਾਦ ਨਾ ਕਰੇ। ਸੁਨੀਲ ਜਾਖੜ ਨੇ ਕਿਹਾ ਕਿ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਫ਼ਸਲਾਂ ਦੇ ਨੁਕਸਾਨ ’ਤੇ ਕਿਸਾਨਾਂ ਨੂੰ ਬਿਨਾਂ ਦੇਰੀ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕੇਂਦਰ ਵੱਲੋਂ ਦਿੱਤੀ ਗਈ ਰਕਮ ਤੁਰੰਤ ਵੰਡਣ ਅਤੇ ਅਜਿਹੇ ਸਮੇਂ ਗਿਰਦਾਵਰੀ ਦੀ ਉਡੀਕ ਨਾ ਕਰਨ।
ਜਾਖੜ ਨੇ ਕਿਹਾ ਕਿ ਸਾਰਿਆਂ ਨੂੰ ਤੁਰੰਤ ਠੋਸ ਰਾਹਤ ਦੇਣੀ ਸੂਬੇ ਦੀ ਸਰਵਉੱਚ ਤਰਜੀਹ ਹੋਣੀ ਚਾਹੀਦੀ ਹੈ। ਕੇਂਦਰ ਸਰਕਾਰ ਨੇ ਅੱਜ ਦੇਸ਼ ਦੇ 22 ਸੂਬਿਆਂ ਨੂੰ ਭਾਰੀ ਮੀਂਹ ਅਤੇ ਸਬੰਧਤ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਮੌਜੂਦਾ ਹਦਾਇਤਾਂ ਵਿਚ ਢਿੱਲ ਦਿੰਦੇ ਹੋਏ ਤੁਰੰਤ ਪੈਸਾ ਮੁਹੱਈਆ ਕਰਾਉਣ ਲਈ ਫੰਡ ਜਾਰੀ ਕੀਤਾ ਹੈ, ਜਿਸ ਵਿਚ ਪੰਜਾਬ ਨੂੰ ਇਸ ਮਕਸਦ ਲਈ 218.40 ਕਰੋੜ ਰੁਪਏ ਮਿਲੇ ਹਨ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਪੰਜਾਬ ਸਰਕਾਰ ਵੱਲੋਂ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਤੋਂ ਬਚਣ ਦੀ ਅਪੀਲ ਕਰਦੇ ਹੋਏ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵਲੋਂ ਸਾਰੀ ਜ਼ਰੂਰੀ ਸਹਾਇਤਾ ਦਾ ਭਰੋਸਾ ਦਿੱਤਾ। ਜਾਖੜ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਫਤ ਦੀ ਗੰਭੀਰਤਾ ਦਾ ਅਹਿਸਾਸ ਹੋਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਗੈਂਗਵਾਰ, ਇਕ ਕੈਦੀ ਦਾ ਬੇਰਹਿਮੀ ਨਾਲ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਲਈ ਮੀਂਹ ਦਾ ਅਲਰਟ, ਪੜ੍ਹੋ ਪੂਰੀ ਖ਼ਬਰ
NEXT STORY