ਜਲੰਧਰ/ ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਡਾ. ਭੀਮਰਾਓ ਅੰਬੇਦਰਕਰ ਜੀ ਦੇ 130ਵੇਂ ਜਨਮ ਦਿਨ ਮੌਕੇ ਵਰਚੁਅਲ ਸੈਰੇਮਨੀ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਪੂਰੇ ਦੇਸ਼ ਵਾਸਤੇ ਜਾਤਪਾਤ ਅਤੇ ਛੂਤਛਾਤ ਦੇ ਵਿਰੋਧ ਕਰਕੇ ਦੇਸ਼ ਨੂੰ ਇਕਜੁੱਟ ਕੀਤਾ ਹੈ। ਉਨ੍ਹਾਂ ਦਾ ਯੋਗਦਾਨ ਕਿਸੇ ਤੋਂ ਲੁੱਕਿਆ ਨਹੀਂ ਹੈ। ਜਾਖੜ ਨੇ ਕਿਹਾ ਕਿ ਆਪਾ ਇਤਿਹਾਸ ਪੜ੍ਹ ਜ਼ਰੂਰ ਰਹੇ ਹਾਂ ਪਰ ਇਸ ਤੋਂ ਕੁੱਝ ਵੀ ਸਿਖ ਨਹੀਂ ਰਹੇ। ਪੰਜਾਬ ਦੇ ਵਿਕਾਸ ਅੰਦਰ ਦਲਿਤ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਕਾਂਗਰਸ ਦੀ ਕੇਂਦਰ ਸਰਕਾਰ ਨੇ ਪਾਰਲੀਮੈਂਟ ਨੇ ਦਲਿਤਾਂ ਦੇ ਮੁੱਦੇ ਚੁੱਕੇ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੈ। ਪਰ ਅਫਸੋਸ ਦੀ ਗੱਲ ਹੈ ਕਿ ਲੋਕ ਦਲਿਤਾਂ ਦੇ ਨਾਂ ’ਤੇ ਰਾਜਨੀਤੀ ਕਰ ਰਹੇ ਹਨ। ਅਹੁਦਿਆਂ ਦੇ ਲਾਲਚ ’ਚ ਉਨ੍ਹਾਂ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਜਾ ਰਿਹਾ। ਸਾਨੂੰ ਸਮਾਜ ’ਚ ਇਹ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ ਕਿ ਦਲਿਤਾਂ ਨੂੰ ਹਰ ਵਰਗ ’ਚ ਬਰਾਬਰ ਦਾ ਦਰਜਾ ਮਿਲਣਾ ਚਾਹੀਦਾ ਹੈ ਨਾ ਕਿ ਸਿਰਫ ਕੁੱਝ ਅਹੁਦਿਆਂ ’ਤੇ।
ਇਹ ਵੀ ਪੜ੍ਹੋ: ਕੋਰੋਨਾ ਅੱਗੇ ਬੇਵੱਸ 'ਨਾਈਟ ਕਰਫਿਊ' , ਜਲੰਧਰ ਜ਼ਿਲ੍ਹੇ 'ਚ 38 ਦਿਨਾਂ ’ਚ ਮਿਲੇ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ
ਜਾਖੜ ਨੇ ਬਿਨਾਂ ਨਾ ਲਏ ਅਕਾਲੀ ਦਲ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਜਿਹੜੇ ਲੋਕ ਅਹੁਦੇ ਵੰਡ ਕੇ ਦਲਿਤਾਂ ਦੇ ਨਾਂ ’ਤੇ ਰਾਜਨੀਤੀ ਕਰ ਰਹੇ ਹਨ ਉਨ੍ਹਾਂ ਨੂੰ ਇਹ ਗੱਲ ਸੋਚਣੀ ਚਾਹੀਦੀ ਹੈ ਕਿ ਕਾਂਗਰਸ ਸਰਕਾਰ ਨੇ ਦਲਿਤਾਂ ਲਈ ਅਜਿਹੀਆਂ ਸਕੀਮਾਂ ਚਲਾਈਆਂ ਹਨ, ਜਿਸ ਨਾਲ ਉਹ ਅਸਲ ’ਚ ਸਮਾਜ ’ਚ ਬਣਦਾ ਮਾਣ ਹਾਸਲ ਕਰ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ (ਵੀਡੀਓ)
ਜ਼ਿਕਰਯੋਗ ਹੈ ਕਿ ਜਲੰਧਰ ’ਚ ਸੁਖਬੀਰ ਬਾਦਲ ਨੇ ਆਪਣੀ ਫੇਰੀ ਦੌਰਾਨ 2022 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਦਲਿਤ ਚਿਹਰੇ ਨੂੰ ਉੱਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੈ। ਇਸੇ ਗੱਲ ਨੂੰ ਲੈ ਕੇ ਜਾਖੜ ਨੇ ਸੁਖਬੀਰ ’ਤੇ ਨਿਸ਼ਾਨੇ ਵਿੰਨ੍ਹੇ ਹਨ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਸਤੀਫ਼ਾ ਦੇਣ ਤੋਂ ਬਾਅਦ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਦਾ ਇਕ ਹੋਰ ਵੱਡਾ ਧਮਾਕਾ
NEXT STORY