ਚੰਡੀਗੜ੍ਹ- ਪੰਜਾਬ ਕੇਸਰੀ ਅਖ਼ਬਾਰ ਸਮੂਹ ਨਾਲ ਜੁੜੇ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਏ ਫੈਸਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਇਹ ਵੀ ਪੜ੍ਹੋ-ਤਰਨਤਾਰਨ 'ਚ ਮਜ਼ਦੂਰਾਂ 'ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ
ਸੁਨੀਲ ਜਾਖੜ ਨੇ ਆਪਣੇ ਟਵੀਟ 'ਚ ਕਿਹਾ ਕਿ 'ਪੰਜਾਬ ਕੇਸਰੀ ਅਖਬਾਰ ਸਮੂਹ ਦੇ ਮਾਮਲੇ ਵਿੱਚ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਨੇ ਮੀਡੀਆ ਦੀ ਆਜ਼ਾਦੀ ਬਹਾਲ ਰਖਦਿਆਂ ਦਮਨਕਾਰੀ ਰਾਹ 'ਤੇ ਚੱਲ ਰਹੀ ਭਗਵੰਤ ਮਾਨ ਸਰਕਾਰ ਦੀਆਂ ਆਜ਼ਾਦ ਮੀਡੀਆ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ 'ਤੇ ਰੋਕ ਲਗਾਈ ਹੈ। ਇਹ ਇਸ ਅਹੰਕਾਰੀ 'ਆਪ' ਸਰਕਾਰ ਦੇ ਮੂੰਹ 'ਤੇ ਇੱਕ ਤਮਾਚਾ ਹੈ। ਚੰਗਾ ਹੋਵੇ ਸਰਕਾਰ ਇਸ ਤੋਂ ਸੇਧ ਲਵੇ। ਅਸੀਂ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ।' ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸਿਆਸੀ ਆਗੂਆਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦਿਲ ਝੰਜੋੜਨ ਵਾਲੀ ਘਟਨਾ, ਪਿੰਡ ਦੇ ਸ਼ਮਸਾਨਘਾਟ 'ਚ ਸਸਕਾਰ ਲਈ ਨਹੀਂ ਮਿਲੀ ਥਾਂ
NEXT STORY