ਜਲੰਧਰ (ਧਵਨ)— ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਇਕ ਅਹਿਮ ਐਲਾਨ ਕਰਦੇ ਹੋਏ ਕਿਹਾ ਹੈ ਕਿ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਲੜੀਆਂ ਜਾਣਗੀਆਂ ਕਿਉਂਕਿ ਕਾਂਗਰਸ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੀ ਰਾਏ ਹੈ ਕਿ ਕੈਪਟਨ ਹੀ ਕਾਂਗਰਸ ਨੂੰ ਮੁੜ ਸੱਤਾ 'ਚ ਲਿਆ ਸਕਦੇ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਫੈਸਲੇ 'ਤੇ ਆਖਰੀ ਮੋਹਰ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਹੀ ਸਹੀ ਸਮੇਂ 'ਤੇ ਲੱਗੇਗੀ।
ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੱਧੂ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮਤਭੇਦਾਂ ਸਬੰਧੀ ਸਪੱਸ਼ਟ ਕੀਤਾ ਕਿ ਕੈਪਟਨ ਇਨ੍ਹਾਂ ਮਤਭੇਦਾਂ ਨੂੰ ਸਿੱਧੂ ਨਾਲ ਹੱਲ ਕਰ ਲੈਣਗੇ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਸਿੱਧੂ ਆਮ ਆਦਮੀ ਪਾਰਟੀ 'ਚ ਜਾ ਸਕਦੇ ਹਨ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਉਹ ਅਜਿਹੀਆਂ ਬੇਬੁਨਿਆਦ ਚਰਚਾਵਾਂ 'ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ।
ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਖਾਲਿਸਤਾਨ ਨੂੰ ਲੈ ਕੇ ਦਿੱਤੇ ਗਏ ਬਿਆਨ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਅਜਿਹੇ ਬਿਆਨ ਗੈਰ-ਜਿੰਮੇਦਰਾਨਾ ਹਨ।
ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਜਥੇਦਾਰ ਦੀ ਨਿਯੁਕਤੀ ਅਕਾਲੀ ਦਲ ਵੱਲੋਂ ਕੀਤੀ ਜਾਂਦੀ ਹੈ। ਇਸ ਲਈ ਅਕਾਲੀ ਦਲ ਦੇ ਪ੍ਰਧਾਨ ਨੂੰ ਵੀ ਖਾਲਿਸਤਾਨ ਦੇ ਮੁੱਦੇ 'ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਇਸ ਸਬੰਧ 'ਚ ਆਪਣਾ ਬਿਆਨ ਦੇਣਾ ਚਾਹੀਦਾ ਹੈ ਕਿਉਂਕਿ ਦੇਸ਼ ਨੂੰ ਤੋੜਨ ਵਾਲੇ ਬਿਆਨ ਧਾਰਮਿਕ ਸਥਾਨ ਤੋਂ ਆਉਣੇ ਸਹੀ ਨਹੀਂ ਹਨ।
ਕੋਵਿਡ-19 ਦੀ ਟੈਸਟਿੰਗ ਲਈ 10 ਟੂਰਨਾਟ ਮਸ਼ੀਨਾਂ ਸਥਾਪਤ ਹੋ ਰਹੀਆਂ : ਸਿੱਧੂ
NEXT STORY