ਜਲੰਧਰ (ਧਵਨ)– ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਂਗਰਸ ਲੀਡਰਸ਼ਿਪ ਦੀਆਂ ਚਿੰਤਾਵਾਂ ਵਿਚ ਵਾਧਾ ਕਰਨ ਵਾਲੇ ਹਨ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਪਾਰਟੀ ਦੇ ਨੇਤਾਵਾਂ ਵਿਚਕਾਰ ਘਮਾਸਾਨ ਮਚਿਆ ਹੋਇਆ ਹੈ। ਸੁਨੀਲ ਜਾਖੜ ਹੁਣ 13 ਤੋਂ 15 ਮਈ ਦਰਮਿਆਨ ਉਦੇਪੁਰ ਵਿਚ ਹੋਣ ਵਾਲੇ ਕਾਂਗਰਸ ਦੇ ਚਿੰਤਨ ਕੈਂਪ ਦੌਰਾਨ ਪਾਰਟੀ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਸਕਦੇ ਹਨ। ਜਾਖੜ ਨੂੰ ਪਿਛਲੇ ਸਮੇਂ ’ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਨੇ ਸਾਰੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ: 21 ਸਾਲਾ ਮੁੰਡੇ ਨਾਲ ਪ੍ਰੇਮ ਸੰਬੰਧਾਂ ਨੇ ਪਾਇਆ ਕਲੇਸ਼, 4 ਬੱਚਿਆਂ ਦੀ ਮਾਂ ਨੇ ਚੁੱਕਿਆ ਹੈਰਾਨ ਕਰਦਾ ਕਦਮ
ਉਦੇਪੁਰ ਵਿਚ ਹੋਣ ਵਾਲੇ ਚਿੰਤਨ ਕੈਂਪ ’ਚ ਜਾਖੜ ਨੂੰ ਸੱਦਿਆ ਨਹੀਂ ਗਿਆ। ਉਨ੍ਹਾਂ ਦੇ ਨਜ਼ਦੀਕੀਆਂ ਦਾ ਮੰਨਣਾ ਹੈ ਕਿ 13 ਤੋਂ 15 ਮਈ ਦਰਮਿਆਨ ਉਹ ਪਾਰਟੀ ’ਤੇ ਉਨ੍ਹਾਂ ਨੂੰ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਅਤੇ ਉਨ੍ਹਾਂ ਨੂੰ ਅਹਿਮ ਅਹੁਦਿਆਂ ਤੋਂ ਹਟਾਉਣ ਦੇ ਮੁੱਦਿਆਂ ’ਤੇ ਵੱਡਾ ਹਮਲਾ ਬੋਲ ਸਕਦੇ ਹਨ। ਜਾਖੜ ਚੰਡੀਗੜ੍ਹ ਜਾਂ ਦਿੱਲੀ ਜਾਂ ਫਿਰ ਉਦੇਪੁਰ ਵੀ ਜਾ ਸਕਦੇ ਹਨ. ਜਿੱਥੇ ਉਹ ਆਪਣੀ ਗੱਲ ਮੀਡੀਆ ਸਾਹਮਣੇ ਰੱਖਣਗੇ। ਜਾਖੜ ਦਾ ਮੰਨਣਾ ਹੈ ਕਿ ਜਦੋਂ ਉਨ੍ਹਾਂ ਨੇ ਕੋਈ ਗਲਤੀ ਕੀਤੀ ਹੀ ਨਹੀਂ ਸੀ ਤਾਂ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਕਿਉਂ ਜਾਰੀ ਕੀਤਾ ਗਿਆ।
ਇਸ ਨੋਟਿਸ ਦਾ ਉਨ੍ਹਾਂ ਜਵਾਬ ਵੀ ਨਹੀਂ ਦਿੱਤਾ ਸੀ। ਜਾਖੜ ਨੇ ਇਸ ਤੋਂ ਬਾਅਦ ਸਪਸ਼ਟ ਕਰ ਦਿੱਤਾ ਕਿ ਉਹ ਸੋਨੀਆ ਗਾਂਧੀ ਜਾਂ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਕਰਨਗੇ। ਉਹ ਆਪਣੀ ਗੱਲ ਮੀਡੀਆ ਰਾਹੀਂ ਕਾਂਗਰਸ ਹਾਈਕਮਾਨ ਦੇ ਸਾਹਮਣੇ ਰੱਖਣਗੇ। ਇਕ ਤਰ੍ਹਾਂ ਉਹ ਕਾਂਗਰਸ ਨੂੰ ਛੱਡਣ ਦਾ ਫ਼ੈਸਲਾ ਲੈ ਚੁੱਕੇ ਹਨ।
ਇਹ ਵੀ ਪੜ੍ਹੋ: ਕਿਲ੍ਹਾ ਆਨੰਦਗੜ੍ਹ ਸਾਹਿਬ ਤੋਂ ਭਾਰੀ ਅਸਲੇ ਸਣੇ 7 ਵਿਅਕਤੀ ਗ੍ਰਿਫ਼ਤਾਰ, ਸਰਾਂ 'ਚੋਂ ਮਿਲੇ ਹਥਿਆਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਟਕਪੂਰਾ ਦੇ ਆੜ੍ਹਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਖ਼ੁਦਕੁਸ਼ੀ ਨੋਟ ’ਚ ਹੋਇਆ ਵੱਡਾ ਖ਼ੁਲਾਸਾ
NEXT STORY