ਜਲੰਧਰ—ਜਲੰਧਰ ਵਿਖੇ ਕੈਬਨਿਟ ਮੰਤਰੀ ਪਰਗਟ ਸਿੰਘ ਦੇ ਹਲਕੇ 'ਚ ਅੱਜ ਕਾਂਗਰਸ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਆਪਣੇ ਸੰਬੋਧਨ 'ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ। ਭਾਜਪਾ ਨੂੰ ਲਪੇਟੇ 'ਚ ਲੈਂਦੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਝਿਆ ਸੀ ਅਤੇ ਅੱਜ ਹਾਲ ਵੇਖ ਲਵੋ। ਉਨ੍ਹਾਂ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਲੋਕ ਸਭਾ 'ਚ ਪੂਰੇ ਦੇਸ਼ ਨੇ ਨਕਾਰਿਆ ਸੀ ਤਾਂ ਉਦੋਂ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਮੌਕਾ ਦਿੱਤਾ ਸੀ। ਚਾਰ ਐੱਮ. ਪੀ. 'ਆਪ' ਨੂੰ ਦਿੱਤੇ ਸਨ। ਆਮ ਆਦਮੀ ਪਾਰਟੀ ਨੂੰ ਤਾਂ ਆਪਣੇ ਵਿਧਾਇਕਾਂ ਬਾਰੇ ਨਹੀਂ ਪਤਾ ਹਨ ਕਿ ਕਿੱਥੇ-ਕਿੱਥੇ ਗਏ ਹਨ।
ਇਕ ਵਾਰ ਮੌਕਾ ਮੰਗਣ ਵਾਲੇ ਕੇਜਰੀਵਾਲ ਨੂੰ ਕੋਸਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਦੋ ਵਾਰ ਮੌਕਾ ਦਿੱਤਾ ਸੀ ਪਰ ਮੌਕਾ ਨਹੀਂ ਸੰਭਾਲ ਸਕੇ। ਕਰਜ਼ਾ ਬਹੁਤ ਪੰਜਾਬ ਸਿਰ ਚੜ੍ਹਿਆ ਹੋਇਆ ਹੈ। ਇਸ ਲਈ ਪੰਜਾਬੀਓ ਭਰੋਸੇਯੋਗਤਾ ਦੇ ਆਧਾਰ ਉੱਤੇ ਹੀ ਵੋਟਾਂ ਪਾਈਆਂ ਜਾਣ। ਅਕਾਲੀ ਦਲ ਜੁਝਾਰੂ ਪਾਰਟੀ ਸੀ ਪਰ ਬਾਦਲਾਂ ਨੇ ਉਸ ਨੂੰ ਨਿੱਜੀ ਹਿੱਤਾਂ ਵਾਲੀ ਪਾਰਟੀ ਬਣਾ ਦਿੱਤਾ ਹੈ।
ਉਥੇ ਹੀ ਉਨ੍ਹਾਂ ਅੱਗੇ ਕਿਸਾਨੀ ਮੁੱਦੇ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਮੇਰੇ ਜਾਂ ਸਾਡੇ ਇਕ-ਦੂਜੇ ਨਾਲ ਮਤਭੇਦ ਹੋ ਸਕਦੇ ਹਨ ਪਰ ਅਸੀਂ ਪੰਜਾਬ ਦੀ ਲੜਾਈ ਲੜਨੀ ਹੈ। ਇਸ ਲਈ ਮੈਂ ਅੱਜ ਵੀ ਕਿਸਾਨਾਂ ਦੇ ਨਾਲ ਖੜ੍ਹਾ ਹਾਂ। ਜਾਖੜ ਨੇ ਕਿਹਾ ਕਿ ਇਸ ਦਾ ਸਿਹਰਾ ਪਰਗਟ ਸਿੰਘ ਨੂੰ ਜਾਂਦਾ ਹੈ, ਜਿਨ੍ਹਾਂ ਨੇ ਅੱਜ ਸਟੇਜ 'ਤੇ ਸਭ ਨੂੰ ਇਕੱਠੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸਤੇ ਅਸੀਂ ਸਾਰੇ ਹੀ ਇਕੱਠੇ ਹਾਂ ਅਤੇ ਮੈਂ ਸਮਝਦਾ ਹਾਂ ਕਿ ਸਾਨੂੰ ਦੇਸ਼ ਲਈ ਵੀ ਇਕੱਠੇ ਹੋਣਾ ਚਾਹੀਦਾ ਹੈ। ਹਿੰਦੂਸਤਾਨ ਦੀ ਸਰਕਾਰ ਬਣਾਉਣ ਦਾ ਰਸਤਾ ਪੰਜਾਬ ਵਿਚੋਂ ਹੋ ਕੇ ਜਾਂਦਾ ਹੈ। ਇਸ ਲਈ ਸੋਨੀਆ ਗਾਂਧੀ ਨੂੰ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਪਹਿਲ ਕਰਨੀ ਹੋਵੇਗੀ।
ਇਹ ਵੀ ਪੜ੍ਹੋ: ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗਾ ਸਪੋਰਟਸ ਹੱਬ
ਸੁਨੀਲ ਜਾਖੜ ਨੇ ਕਿਸਾਨਾਂ ਦੇ ਸੰਘਰਸ਼ ਬਾਰੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦਾ ਆਗਾਜ਼ ਪੰਜਾਬ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਸੀ। ਫਿਰ ਸੰਘਰਸ਼ ਪ੍ਰਚੰਡ ਹੁੰਦਾ ਗਿਆ ਅਤੇ ਇਕ ਸਾਲ ਤੱਕ ਚੱਲੇ ਇਸ ਸੰਘਰਸ਼ ਨੇ ਕੇਂਦਰ ਵਿਚਲੀ ਭਾਜਪਾ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦਿੱਤਾ। ਕਾਂਗਰਸ ਦੇ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਅਤੇ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਸੀ ਏਕਤਾ ਨਾਲ ਸੰਘਰਸ਼ ਜਿੱਤਿਆ ਹੈ।
ਇਹ ਵੀ ਪੜ੍ਹੋ: ਟਾਂਡਾ 'ਚ ਗਰਜੇ ਸੁਖਬੀਰ ਸਿੰਘ ਬਾਦਲ, ਪੰਜਾਬ ਸਰਕਾਰ ਸਣੇ ਅਰਵਿੰਦ ਕੇਜਰੀਵਾਲ 'ਤੇ ਸਾਧੇ ਤਿੱਖੇ ਨਿਸ਼ਾਨੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਧਾਇਕ ਢਿੱਲੋਂ ਨੇ ਸਰਪੰਚਾਂ ਦੀ ਸਹਿਮਤੀ ਨਾਲ ਮਨਜੀਤ ਭੱਟੀਆ ਨੂੰ ਪ੍ਰਧਾਨ ਅਤੇ ਸੁਖਦੀਪ ਨੂੰ ਉਪ ਪ੍ਰਧਾਨ ਬਣਾਇਆ
NEXT STORY