Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    2:07:30 AM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੁਨੀਲ ਜਾਖੜ ਦੀ CM ਚੰਨੀ-ਸਿੱਧੂ ਜੋੜੀ ਨੂੰ ਨਸੀਹਤ, ਪੰਜਾਬ ਕਾਂਗਰਸ ਦੇ ਭਵਿੱਖ ਲਈ ਹੋਣ ਇਕਜੁੱਟ

PUNJAB News Punjabi(ਪੰਜਾਬ)

ਸੁਨੀਲ ਜਾਖੜ ਦੀ CM ਚੰਨੀ-ਸਿੱਧੂ ਜੋੜੀ ਨੂੰ ਨਸੀਹਤ, ਪੰਜਾਬ ਕਾਂਗਰਸ ਦੇ ਭਵਿੱਖ ਲਈ ਹੋਣ ਇਕਜੁੱਟ

  • Edited By Shivani Attri,
  • Updated: 18 Dec, 2021 04:49 PM
Jalandhar
sunil kumar jakhar congress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੁਨੀਲ ਧਵਨ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ 2017 ਤੋਂ ਲੈ ਕੇ 2021 ਤੱਕ ਪ੍ਰਧਾਨ ਰਹੇ ਸੁਨੀਲ ਜਾਖੜ ਨੂੰ ਕਾਂਗਰਸ ਲੀਡਰਸ਼ਿਪ ਨੇ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। 2012 ਤੋਂ 2017 ਤੱਕ ਉਹ ਪੰਜਾਬ ’ਚ ਵਿਧਾਨ ਸਭਾ ਦੇ ਅੰਦਰ ਵਿਰੋਧੀ ਨੇਤਾ ਦੀ ਭੂਮਿਕਾ ਵੀ ਨਿਭਾਅ ਚੁੱਕੇ ਹਨ। ਲੋਕ ਸਭਾ ਸਪੀਕਰ ਸਵ. ਬਲਰਾਮ ਜਾਖੜ ਦੇ ਪੁੱਤਰ ਸੁਨੀਲ ਜਾਖੜ ਦੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਰਹਿਣੀ ਹੈ। ਹਿੰਦੂਆਂ ਦੀ ਅਗਵਾਈ ਕਰਨ ਕਾਰਨ ਹਿੰਦੂ ਭਾਈਚਾਰਾ ਜਾਖੜ ਵੱਲ ਵੇਖ ਰਿਹਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਕਾਂਗਰਸ ਦੀ ਸਿਆਸਤ ਨੂੰ ਲੈ ਕੇ ਅੱਜ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ, ਜਿਸ ਦੇ ਪ੍ਰਮੁੱਖ ਅੰਸ਼ ਹੇਠ ਲਿਖੇ ਹਨ :

ਪ੍ਰ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ ਅਤੇ ਤੁਹਾਨੂੰ ਕਾਂਗਰਸ ਨੂੰ ਲੈ ਕੇ ਕੀ ਸੰਭਾਵਨਾਵਾਂ ਵਿਖਾਈ ਦੇ ਰਹੀਆਂ ਹਨ?
ਉ :
ਵਿਧਾਨ ਸਭਾ ਚੋਣਾਂ ’ਚ ਕਾਂਗਰਸ ਬਹੁਮਤ ਹਾਸਲ ਕਰਕੇ ਆਪਣੀ ਮੁੜ ਤੋਂ ਸਰਕਾਰ ਬਣਾਏਗੀ।

ਪ੍ਰ : ਕਾਂਗਰਸ ਦੇ ਦਾਅਵਿਆਂ ਦੇ ਬਾਵਜੂਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਪਸੀ ਮਤਭੇਦ ਕਿਸੇ ਤੋਂ ਲੁਕੇ ਹੋਏ ਨਹੀਂ ਹਨ?
ਉ :
ਮੈਂ ਤਾਂ ਸਿਰਫ਼ ਇੰਨਾ ਹੀ ਕਹਾਂਗਾ ਕਿ ਪੰਜਾਬ ਅਤੇ ਕਾਂਗਰਸ ਦੇ ਵੱਡੇ ਹਿੱਤਾਂ ਨੂੰ ਵੇਖਦੇ ਹੋਏ ਦੋਵੇਂ ਨੇਤਾਵਾਂ ਨੂੰ ਆਪਸੀ ਮਤਭੇਦਾਂ ਨੂੰ ਭੁਲਾਉਣਾ ਹੋਵੇਗਾ। ਜੇ 31 ਕਿਸਾਨ ਨੇਤਾ ਇਕੱਠੇ ਹੋ ਸਕਦੇ ਹਨ ਤਾਂ ਫਿਰ ਕਾਂਗਰਸ ਦੇ 2 ਨੇਤਾ ਇਕੱਠੇ ਕਿਉਂ ਨਹੀਂ ਹੋ ਸਕਦੇ? ਕਿਸਾਨਾਂ ਦੇ ਵੱਡੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੇਤਾਵਾਂ ਨੇ ਆਪਸੀ ਮਤਭੇਦਾਂ ਦੇ ਬਾਵਜੂਦ ਇਕੱਠੇ ਹੋ ਕੇ ਅੰਦੋਲਨ ਕੀਤਾ ਅਤੇ ਜਿੱਤ ਹਾਸਲ ਕੀਤੀ। ਹੁਣ ਅਜਿਹਾ ਹੀ ਕਾਂਗਰਸ ਦੇ ਦੋਵੇਂ ਨੇਤਾਵਾਂ ਨੂੰ ਕਰਨਾ ਹੋਵੇਗਾ।

ਪ੍ਰ : ਆਮ ਤੌਰ ’ਤੇ ਵੇਖਿਆ ਹੈ ਕਿ ਚੰਨੀ ਅਤੇ ਸਿੱਧੂ ਵੱਲੋਂ ਵੱਖ-ਵੱਖ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਲੋਕਾਂ ਦੇ ਅੰਦਰ ਇਕਜੁੱਟਤਾ ਦਾ ਸੰਦੇਸ਼ ਨਹੀਂ ਜਾ ਰਿਹਾ ਹੈ।
ਉ :
ਮੇਰਾ ਇਹੀ ਮੰਨਣਾ ਹੈ ਕਿ ਸਾਨੂੰ ਆਪਸੀ ਇਕਜੁੱਟਤਾ ਵਿਖਾਉਣੀ ਹੋਵੇਗੀ। ਮੇਰੇ ਕਈ ਮਾਮਲਿਆਂ ’ਚ ਮਤਭੇਦ ਸਨ ਪਰ ਕਾਂਗਰਸ ਅਤੇ ਪੰਜਾਬ ਦੇ ਵੱਡੇ ਹਿੱਤਾਂ ਨੂੰ ਵੇਖਦੇ ਹੋਏ ਮੈਂ ਵੀ ਕਾਂਗਰਸ ਦੀਆਂ ਰੈਲੀਆਂ ’ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਲੋਕਾਂ ਦੇ ਅੰਦਰ ਇਹ ਸੰਦੇਸ਼ ਜਾਵੇ ਕਿ ਪਾਰਟੀ ਇਕਜੁੱਟ ਹੈ। ਸਾਨੂੰ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ ਅਤੇ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਮਜ਼ਬੂਤੀ ਦੇਣ ਲਈ ਪੰਜਾਬ ’ਚ ਕਾਂਗਰਸ ਨੂੰ ਜਿਤਾਉਣਾ ਹੈ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਜਲੰਧਰ 'ਚ ਬਣੇਗਾ ਸਪੋਰਟਸ ਹੱਬ

ਪ੍ਰ : ਇਹ ਵੇਖਿਆ ਜਾ ਰਿਹਾ ਹੈ ਕਿ ਸਿੱਧੂ ਅਤੇ ਚੰਨੀ ਦਰਮਿਆਨ ਆਪਸੀ ਮੁਕਾਬਲੇਬਾਜ਼ੀ ਚੱਲ ਰਹੀ ਹੈ।
ਉ :
ਮੇਰੀ ਇਹੀ ਕੋਸ਼ਿਸ਼ ਰਹੇਗੀ ਕਿ ਦੋਵੇਂ ਨੇਤਾਵਾਂ ਨੂੰ ਇਕਜੁੱਟ ਕੀਤਾ ਜਾਵੇ। 2022 ਦੇ ਮਿਸ਼ਨ ਨੂੰ ਅਸੀਂ ਪੂਰਾ ਕਰਨਾ ਹੈ ਅਤੇ ਪੰਜਾਬ ਦੇ ਲੋਕ ਵੀ ਕਾਂਗਰਸ ਤੋਂ ਇਹੀ ਉਮੀਦ ਰੱਖਦੇ ਹਨ।

ਪ੍ਰ : ਆਮ ਆਦਮੀ ਪਾਰਟੀ ਦੇ ਪੱਖ ’ਚ ਜ਼ਿਆਦਾਤਰ ਚੋਣ ਸਰਵੇ ਆ ਰਹੇ ਹਨ?
ਉ :
ਇਹ ਸਹੀ ਹੈ ਕਿ ਹੁਣ ਤੱਕ ਚੋਣ ਸਰਵੇਖਣ ਆਮ ਆਦਮੀ ਪਾਰਟੀ ਦੇ ਪੱਖ ’ਚ ਆਏ ਹਨ ਪਰ ਇਸ ਦੇ ਬਾਵਜੂਦ ਮੈਨੂੰ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਦਾ ਗੁਬਾਰਾ ਛੇਤੀ ਫਟ ਜਾਵੇਗਾ। ਜਿਵੇਂ ਹੀ ਆਮ ਆਦਮੀ ਪਾਰਟੀ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗੀ, ਉਸ ਤੋਂ ਬਾਅਦ ਇਹ ਪਾਰਟੀ 2017 ਵਾਂਗ ਮੁੜ ਖਿੰਡ ਜਾਵੇਗੀ।

ਪ੍ਰ : ਕੇਜਰੀਵਾਲ ਵਾਰ-ਵਾਰ ਪੰਜਾਬ ਦੇ ਦੌਰੇ ਕਰ ਰਹੇ ਹਨ?
ਉ :
ਕੇਜਰੀਵਾਲ ਜਿੰਨੇ ਮਰਜ਼ੀ ਦੌਰੇ ਕਰ ਲੈਣ, ਉਸ ਨਾਲ ਕੁਝ ਵੀ ਹੋਣ ਵਾਲਾ ਨਹੀਂ ਹੈ। ਦਿੱਲੀ ਦਾ ਤਾਂ ਉਹ ਕੁਝ ਸੰਵਾਰ ਨਹੀਂ ਸਕੇ, ਹੁਣ ਪੰਜਾਬ ਦਾ ਕੀ ਸੰਵਾਰਨਗੇ। ਪੰਜਾਬ ਦੇ ਲੋਕਾਂ ਨੇ 2 ਵਾਰ ਆਮ ਆਦਮੀ ਪਾਰਟੀ ਨੂੰ ਤਾਕਤ ਦੇਣ ਦੀ ਕੋਸ਼ਿਸ਼ ਕੀਤੀ ਪਰ ਦੋਵੇਂ ਵਾਰ ਉਹ ਇਸ ’ਚ ਅਸਫ਼ਲ ਹੋਈ। 2014 ’ਚ ਲੋਕਾਂ ਨੇ ਆਮ ਆਦਮੀ ਪਾਰਟੀ ਦੇ 4 ਸੰਸਦ ਮੈਂਬਰਾਂ ਨੂੰ ਜਿਤਾ ਕੇ ਭੇਜਿਆ ਸੀ। 2017 ’ਚ ਵੀ ਉਸ ਨੂੰ ਵਿਰੋਧੀ ਨੇਤਾ ਦਾ ਅਹੁਦਾ ਮਿਲਿਆ। ਇਸ ਦੇ ਬਾਵਜੂਦ ਉਹ ਆਪਣੇ-ਆਪ ਨੂੰ ਇਕਜੁੱਟ ਨਹੀਂ ਰੱਖ ਸਕੀ।

ਪ੍ਰ : ਅਕਾਲੀ ਦਲ ਅਤੇ ਬਸਪਾ ਦੇ ਗਠਜੋੜ ਨੂੰ ਲੈ ਕੇ ਤੁਸੀਂ ਕੀ ਕਹੋਗੇ?
ਉ :
100 ਸਾਲ ਪੁਰਾਣੀ ਪਾਰਟੀ ਅਕਾਲੀ ਦਲ ਨੇ ਪੰਜਾਬ ’ਚ ਸੱਤਾ ’ਚ ਆਉਣ ਤੋਂ ਬਾਅਦ ਜੀ ਭਰ ਕੇ ਲੁੱਟਿਆ ਪਰ ਅਕਾਲੀਆਂ ਦੇ ਦਾਮਨ ’ਚੋਂ ਹੁਣ ਵੀ ਚਿੱਟੇ ਦੀ ਬਦਬੂ ਆ ਰਹੀ ਹੈ।

ਪ੍ਰ : ਬਸਪਾ ਨਾਲ ਗਠਜੋੜ ਕਰਨ ਦਾ ਕੀ ਉਸ ਨੂੰ ਫਾਇਦਾ ਮਿਲੇਗਾ?
ਉ :
ਮੈਨੂੰ ਨਹੀਂ ਲੱਗਦਾ ਕਿ ਇਸ ਦਾ ਅਕਾਲੀ ਦਲ ਨੂੰ ਕੋਈ ਲਾਭ ਮਿਲੇਗਾ। ਕਾਂਗਰਸ ਦੀ ਵਿਚਾਰਧਾਰਾ ਜਾਤ-ਪਾਤ ਦੀ ਸਿਆਸਤ ਕਰਨ ਦੀ ਨਹੀਂ ਰਹੀ ਹੈ ਸਗੋਂ ਉਸ ਨੇ ਹਮੇਸ਼ਾ ਸਾਰੇ ਧਰਮਾਂ ਅਤੇ ਜਾਤੀਆਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਦੀ ਵਿਚਾਰਧਾਰਾ ਨਾਲ ਕਿਸੇ ਨੂੰ ਵੀ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਕਾਂਗਰਸ ਦਾ ਰੂਪ ਧਰਮਨਿਰਪੱਖਤਾ ਵਾਲਾ ਰਹੇਗਾ। ਦੇਸ਼ ’ਚ ਪਹਿਲਾਂ ਹੀ ਟੀ. ਐੱਮ. ਸੀ., ਭਾਜਪਾ ਅਤੇ ਹੋਰ ਪਾਰਟੀਆਂ ਪਾਰਟੀਬਾਜ਼ੀ ਦੀ ਸਿਆਸਤ ਕਰ ਰਹੀਆਂ ਹਨ, ਉਸ ਤੋਂ ਪੰਜਾਬ ਨੂੰ ਬਚਾਉਣਾ ਹੈ। ਜਾਤ-ਪਾਤ ਦਾ ਕਾਂਗਰਸ ’ਚ ਕੋਈ ਸਥਾਨ ਨਹੀਂ ਹੈ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ 'ਆਪ' 'ਤੇ ਚੁੱਕੇ ਸਵਾਲ, ਕਿਹਾ-ਕੇਜਰੀਵਾਲ ਪੰਜਾਬੀਆਂ ਨੂੰ ਬੇਵਕੂਫ਼ ਨਾ ਸਮਝਣ

ਡਰੱਗਜ਼ ਅਤੇ ਧਾਰਮਿਕ ਬੇਅਦਬੀ ਦੇ ਮਾਮਲੇ ਹੱਲ ਕਰਨੇ ਹੀ ਪੈਣਗੇ
ਸੁਨੀਲ ਜਾਖੜ ਦਾ ਮੰਨਣਾ ਹੈ ਕਿ ਕਾਂਗਰਸ ਸਰਕਾਰ ਨੂੰ ਡਰੱਗਜ਼ ਅਤੇ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਕਰਨਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੁੱਦੇ ਅੱਜ ਵੀ ਜੀਵਤ ਹਨ। ਜਾਖੜ ਨੇ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਕਾਂਗਰਸ ਤੋਂ ਡਗਮਗਾਉਣਾ ਨਹੀਂ ਚਾਹੀਦਾ। ਪੁਲਸ ਫੋਰਸ ਨੂੰ ਵੀ ਸੰਭਾਲਣ ਦੀ ਲੋੜ ਹੈ। ਕਦੀ ਅਸਥਾਨਾ ਦਾ ਪੱਤਰ ਲੀਕ ਹੋ ਜਾਂਦਾ ਹੈ ਅਤੇ ਕਦੀ ਡੀ. ਜੀ. ਪੀ. ਨੂੰ ਬਦਲ ਦਿੱਤਾ ਜਾਂਦਾ ਹੈ। ਇਸ ਨਾਲ ਲੋਕਾਂ ਦੇ ਭਰੋਸੇ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਕਾਂਗਰਸ ਸਰਕਾਰ ਡਰੱਗਜ਼ ਅਤੇ ਧਾਰਮਿਕ ਬੇਅਦਬੀ ਦੇ ਮਾਮਲਿਆਂ ਨੂੰ ਛੇਤੀ ਹੱਲ ਕਰਨ ਦੀ ਦਿਸ਼ਾ ’ਚ ਅੱਗੇ ਵਧੇਗੀ।

ਮੈਰਿਟ ਦੇ ਆਧਾਰ ’ਤੇ ਹੀ ਕਾਂਗਰਸੀਆਂ ਨੂੰ ਮਿਲਣਗੀਆਂ ਟਿਕਟਾਂ
ਜਾਖੜ ਨੇ ਕਿਹਾ ਕਿ ਪੰਜਾਬ ਵਿਧਾਨ ਦੀਆਂ ਚੋਣਾਂ ’ਚ ਕਾਂਗਰਸੀਆਂ ਨੂੰ ਮੈਰਿਟ ਦੇ ਆਧਾਰ ’ਤੇ ਹੀ ਟਿਕਟਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਭਾਵੇਂ ਆਪਣੇ-ਆਪਣੇ ਪੱਧਰ ’ਤੇ ਕਈ ਨੇਤਾਵਾਂ ਨੇ ਸੰਭਾਵਿਤ ਉਮੀਦਵਾਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਹੋਈਆਂ ਹਨ ਪਰ ਅੰਤਿਮ ਫ਼ੈਸਲਾ ਤਾਂ ਕੇਂਦਰੀ ਚੋਣ ਕਮੇਟੀ ’ਚ ਹੋਵੇਗਾ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀਆਂ ਨਜ਼ਰਾਂ ਵੀ ਪੰਜਾਬ ’ਚ ਕਾਂਗਰਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਟਿਕਟਾਂ ਵੱਲ ਟਿਕੀਆਂ ਹੋਈਆਂ ਹਨ ਅਤੇ ਅੰਤਿਮ ਫ਼ੈਸਲਾ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਮਿਲ ਕੇ ਲਿਆ ਜਾਵੇਗਾ। ਸਕ੍ਰੀਨਿੰਗ ਕਮੇਟੀ ਉਮੀਦਵਾਰਾਂ ਦੇ ਪੈਨਲ ਬਣਾ ਕੇ ਕੇਂਦਰੀ ਚੋਣ ਕਮੇਟੀ ਨੂੰ ਭੇਜ ਦੇਵੇਗੀ ਅਤੇ ਉੱਥੇ ਅੰਤਿਮ ਫ਼ੈਸਲਾ ਹੋਵੇਗਾ।

ਇਹ ਵੀ ਪੜ੍ਹੋ: ਟਾਂਡਾ 'ਚ ਗਰਜੇ ਸੁਖਬੀਰ ਸਿੰਘ ਬਾਦਲ, ਪੰਜਾਬ ਸਰਕਾਰ ਸਣੇ ਅਰਵਿੰਦ ਕੇਜਰੀਵਾਲ 'ਤੇ ਸਾਧੇ ਤਿੱਖੇ ਨਿਸ਼ਾਨੇ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sunil Kumar Jakhar
  • punjab congress
  • interview
  • ਸੁਨੀਲ ਜਾਖੜ
  • ਨਸੀਹਤ
  • ਨਵਜੋਤ ਸਿੰਘ ਸਿੱਧੂ
  • ਕਾਂਗਰਸ ਲੀਡਰਸ਼ਿਪ

ਹਥਿਆਰਬੰਦ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦਿਆਂ 'ਤੇ ਚਲਾਈ ਗੋਲੀ, ਨਕਦੀ ਤੇ ਮੋਬਾਇਲ ਖੋਹਿਆ

NEXT STORY

Stories You May Like

  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • no one has any moral right to advise bjp kewal singh dhillon
    ਕਿਸੇ ਨੂੰ ਭਾਜਪਾ ਨੂੰ ਨਸੀਹਤ ਦੇਣ ਦਾ ਕੋਈ ਨੈਤਿਕ ਹੱਕ ਨਹੀਂ: ਕੇਵਲ ਸਿੰਘ ਢਿੱਲੋਂ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • vinod tawde
    ਵਿਨੋਦ ਤਾਵੜੇ ਹੋਣ ਦੀ ਅਹਿਮੀਅਤ
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • food safety team seized 425 kg paneer from two vehicles
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
  • jalandhar court decision
    ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • ruckus outside pyramid institute in jalandhar
    ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
  • als ambulance issue
    ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dera beas theft
      ਡੇਰਾ ਬਿਆਸ 'ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • accident in chandigarh
      ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • punjab police dsp gursher sandhu
      ਪੰਜਾਬ ਪੁਲਸ ਦੇ DSP ਗੁਰਸ਼ੇਰ ਸੰਧੂ ਦੀ ਬਰਖ਼ਾਸਤਗੀ ਦੇ ਹੁਕਮ ਰੱਦ
    • punjab police transfers police officers
      ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
    • punjab father sidhwan
      ਪੰਜਾਬ: 'ਪਿਓ' ਨੇ ਧੀ ਨਾਲ ਕੀਤਾ ਗਲਤ ਕੰਮ! ਥਾਣੇ ਪਹੁੰਚੇ ਨਿਹੰਗ ਸਿੰਘ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ...
    • punjab 35 year old woman case
      ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ...
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +