ਜਲੰਧਰ (ਗੁਲਸ਼ਨ)-ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਵੇਲੇ ਭ੍ਰਿਸ਼ਟਾਚਾਰ ਸਮਾਜ ਦਾ ਨਸੂਰ ਬਣ ਚੁੱਕਿਆ ਹੈ। ਹੁਣ ਤਾਂ 70 ਸਾਲ ਦੇਸ਼ ਵਿਚ ਰਾਜ ਕਰਨ ਵਾਲੀ ਪਾਰਟੀ ਦੇ ਸੀਨੀਅਰ ਆਗੂ ਖ਼ੁਦ ਹੀ ਇਕ-ਦੂਜੇ ’ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਜੀ ਤੁਸੀਂ ਇਸ ਭ੍ਰਿਸ਼ਟਾਚਾਰ ਨੂੰ ਕੈਂਸਰ ਆਖਿਆ ਸੀ। ਤੁਸੀਂ ਇਹ ਵੀ ਆਖਦੇ ਹੋ ਕੇ ਮੇਰੇ ਕੋਲ ਫਾਈਲਾਂ ਹਨ ਤਾਂ ਫਿਰ ਫਾਈਲਾਂ ਖੋਲ੍ਹਦੇ ਕਿਉਂ ਨਹੀਂ ਹੋ।
ਇਹ ਵੀ ਪੜ੍ਹੋ: ਪੰਜਾਬ 'ਚ 65 ਐਂਟਰੀ/ਐਗਜ਼ਿਟ ਪੁਆਇੰਟ ਸੀਲ! ਚੱਪੇ-ਚੱਪੇ 'ਤੇ ਲੱਗੇ ਨਾਕੇ, ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
ਮੈਂ ਤਾਂ ਪਹਿਲਾਂ ਵੀ ਤੁਹਾਨੂੰ ਪੱਤਰ ਲਿਖਿਆ ਸੀ ਅਤੇ ਹੁਣ ਫਿਰ ਮੰਗ ਕਰਦਾ ਹਾਂ ਕਿ ਹਾਈਕੋਰਟ ਦੇ ਮਾਣਯੋਗ ਚੀਫ਼ ਜਸਟਿਸ ਦੀ ਨਿਗਰਾਨੀ ਵਿਚ ਸਾਰੀਆਂ ਪਾਰਟੀਆਂ ਦੇ ਸਾਰੇ ਲੀਡਰਾਂ (ਸਮੇਤ ਮੇਰੇ) ਦੀ ਸਮਾਂਬੱਧ ਜਾਂਚ ਕਰਵਾਓ ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਵੱਖ-ਵੱਖ ਭ੍ਰਿਸ਼ਟਾਚਾਰਾਂ ਦਾ ਪੈਸਾ ਕਿਸ ਕੋਲ ਪਹੁੰਚਿਆ ਇਸ ਦਾ ਪਤਾ ਲੱਗ ਸਕੇ।
ਇਹ ਵੀ ਪੜ੍ਹੋ: CM ਮਾਨ ਦੇ ਦੌਰੇ ਦੇ ਆਖ਼ਰੀ ਦਿਨ ਵੱਡੀਆਂ ਸਨਅਤੀ ਕੰਪਨੀਆਂ ਨੇ ਪੰਜਾਬ ’ਚ ਨਿਵੇਸ਼ ’ਚ ਵਿਖਾਈ ਰੁਚੀ
ਹੈਰੋਇਨ ਤੇ ਸ਼ਰਾਬ ਸਣੇ 7 ਵਿਅਕਤੀ ਕਾਬੂ
NEXT STORY