ਜਲੰਧਰ (ਧਵਨ) : ਪਟਿਆਲਾ ’ਚ ਹੋਈਆਂ ਹਿੰਸਕ ਝੜਪਾਂ ’ਤੇ ਟਿੱਪਣੀ ਕਰਦਿਆਂ ਕਾਂਗਰਸ ਦੇ ਮੁਅੱਤਲ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ਼ਰਾਰਤੀ ਅਨਸਰਾਂ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਨਾ ਹੀ ਉਹ ਕਿਸੇ ਵਿਸ਼ੇਸ਼ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਇਹ ਅਨਸਰ ਤਾਂ ਆਪਣੇ ਸਿਆਸੀ ਆਕਾਵਾਂ ਦੇ ਹੁਕਮਾਂ ’ਤੇ ਕਾਰਵਾਈ ਕਰਦੇ ਹਨ।
ਇਹ ਵੀ ਪੜ੍ਹੋ: ਪਟਿਆਲਾ ਦੀ ਘਟਨਾ 'ਤੇ ਬੋਲੇ ਸਿਮਰਨਜੀਤ ਸਿੰਘ ਮਾਨ, ਦੱਸਿਆ ਸਿਆਸੀ ਸਟੰਟ
ਪਟਿਆਲਾ ਵਿਖੇ ਹੋਈਆਂ ਹਿੰਸਕ ਘਟਨਾ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣੀ ਪਵੇਗੀ ਕਿਉਂਕਿ ਅਸੀਂ ਵੱਡੀਆਂ ਕੁਰਬਾਨੀਆਂ ਦੇ ਕੇ ਇਹ ਸ਼ਾਂਤੀ ਹਾਸਲ ਕੀਤੀ ਹੈ। ਉਨ੍ਹਾਂ ਪਟਿਆਲਾ ਸਮੇਤ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿੱਚ ਵੱਸਦੇ ਲੋਕਾਂ ਨੂੰ ਸਹਿਣਸ਼ੀਲਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਮਜ਼ਬੂਤਕਰਨ। ਸੂਬੇ ਦੀ ਨਵੀਂ ਸਰਕਾਰ ਨੂੰ ਇਕਜੁੱਟ ਹੋ ਕੇ ਇਨ੍ਹਾਂ ਸ਼ਰਾਰਤੀ ਅਨਸਰਾਂ ਦਾ ਮੁਕਾਬਲਾ ਕਰਨਾ ਚਾਹੀਦਾ ਹੈ। ਸ਼ਰਾਰਤੀ ਅਨਸਰਾਂ ਨੂੰ ਕਦੇ ਵੀ ਪੰਜਾਬ ਦੀਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਜਾਖੜ ਨੇ ਕਿਹਾ ਕਿ ਕਈ ਸਿਆਸੀ ਆਕਾਵਾਂ ਦੇ ਨਿੱਜੀ ਹਿੱਤ ਹੋ ਸਕਦੇ ਹਨ ਪਰ ਪੰਜਾਬ ਦੀ ਸ਼ਾਂਤੀ ਸਭ ਤੋਂ ਪਹਿਲਾਂ ਆਉਂਦੀ ਹੈ। ਉਹ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦੇ ਨਿਸ਼ਾਨੇ 'ਤੇ 'ਆਪ', ਪੰਚਾਇਤ ਮੰਤਰੀ ਧਾਲੀਵਾਲ 'ਤੇ ਲਾਇਆ ਵੱਡਾ ਇਲਜ਼ਾਮ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨੌਜਵਾਨ ਕਬੱਡੀ ਖਿਡਾਰੀ ਦੀ ਮਿਕਸਚਰ ’ਚ ਆਉਣ ਨਾਲ ਮੌਤ
NEXT STORY