ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਸਿਵਲ ਸਰਵਿਸਿਜ਼ (PCS) ਪ੍ਰੀਖਿਆ ਦੇ ਨਤੀਜਿਆਂ 'ਚ ਸਾਹਮਣੇ ਆਈਆਂ ਕਥਿਤ ਧਾਂਦਲੀਆਂ ਅਤੇ ਗੜਬੜੀਆਂ ਨੂੰ ਲੈ ਕੇ ਭਾਜਪਾ ਆਗੂ ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਪੀ. ਸੀ. ਐੱਸ. ਪ੍ਰੀਖਿਆਰਥੀਆਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦੋਸ਼ ਲਾਇਆ ਕਿ ਇਸ ਪ੍ਰੀਖਿਆ ਪ੍ਰਕਿਰਿਆ 'ਚ ਪਾਰਦਰਸ਼ਤਾ ਦੀ ਭਾਰੀ ਕਮੀ ਹੈ ਅਤੇ ਦਾਲ 'ਚ ਕੁਝ ਕਾਲਾ ਨਹੀਂ, ਸਗੋਂ ਸਾਰੀ ਦਾਲ ਹੀ ਕਾਲੀ ਹੈ।
ਇਹ ਵੀ ਪੜ੍ਹੋ: ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ, ਫਿਰ ਹੋਇਆ...
ਸੁਨੀਲ ਜਾਖੜ ਨੇ ਪ੍ਰੀਖਿਆ ਦੇ ਨਤੀਜਿਆਂ ਤੋਂ ਪੈਦਾ ਹੋਏ ਮਾਨਸਿਕ ਤਣਾਅ ਵੱਲ ਧਿਆਨ ਦਿਵਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਸਾਹਨੇਵਾਲ ਨਾਲ ਸਬੰਧਤ ਇਕ ਵਿਦਿਆਰਥੀ ਨੇ ਪ੍ਰੀਖਿਆ ਨਤੀਜਿਆਂ ਦੀ ਅਸੰਤੁਸ਼ਟੀ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਕਿਹਾ ਕਿ 6-6 ਸਾਲਾਂ ਤੋਂ ਤਿਆਰੀ ਕਰ ਰਹੇ ਮਿਹਨਤੀ ਬੱਚਿਆਂ ਨੂੰ ਨਤੀਜਿਆਂ ਦੀ ਚੋਣ ਲਿਸਟ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਪ੍ਰੀਖਿਆ ਪ੍ਰਕਿਰਿਆ 'ਚ ਹੋਈਆਂ ਗੜਬੜੀਆਂ ਦਾ ਜ਼ਿਕਰ ਕਰਦੇ ਉਨ੍ਹਾਂ ਦੱਸਿਆ ਗਿਆ ਕਿ ਇਕ-ਇਕ ਪ੍ਰੀਖਿਆ ਕੇਂਦਰ ਜਾਂ ਕਮਰੇ 'ਚੋਂ ਲਗਾਤਾਰ ਕਈ-ਕਈ ਉਮੀਦਵਾਰ (ਕਲੱਸਟਰ ਸਿਲੈਕਸ਼ਨ) ਪਾਸ ਹੋਏ ਹਨ। ਜਾਖੜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਅਜਿਹੇ ਕਲੱਸਟਰ ਨਤੀਜਿਆਂ ਦੀ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ। ਇਸ ਤੋਂ ਇਲਾਵਾ ਪ੍ਰਸ਼ਨ ਪੱਤਰਾਂ ਦੇ ਸੀਲ ਬੰਡਲ ਖੋਲ੍ਹਣ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਅਤੇ ਮੁਲਾਂਕਣਕਰਤਾਵਾਂ (Evaluators) ਦੀ ਯੋਗਤਾ ਦੀਆਂ ਉਲੰਘਣਾਵਾਂ 'ਤੇ ਵੀ ਸਵਾਲ ਖੜ੍ਹੇ ਕੀਤੇ ਗਏ।

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼ ਬੈਠੇ ਪੁੱਤ ਨੂੰ ਵੀ...
ਭਰਤੀ ਅਤੇ ਇੰਟਰਵਿਊ ਪ੍ਰਕਿਰਿਆ 'ਤੇ ਤੁਰੰਤ ਰੋਕ
ਜਦੋਂ ਤੱਕ ਪ੍ਰੀਖਿਆ ਪ੍ਰਕਿਰਿਆ 'ਤੇ ਬਣੇ ਸ਼ੱਕ ਦੂਰ ਨਹੀਂ ਹੁੰਦੇ, ਉਦੋਂ ਤੱਕ ਇੰਟਰਵਿਊ ਅਤੇ ਅਗਲੀ ਭਰਤੀ ਪ੍ਰਕਿਰਿਆ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ। ਸਿਰਫ਼ ਰੋਲ ਨੰਬਰ ਜਾਰੀ ਕਰਨ ਦੀ ਬਜਾਏ ਪਾਸ ਹੋਏ ਉਮੀਦਵਾਰਾਂ ਦੇ ਨਾਂ, ਪ੍ਰਾਪਤ ਅੰਕ ਅਤੇ ਸ਼੍ਰੇਣੀ ਵਾਰ (Category-wise) ਪੂਰੀ ਲਿਸਟ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਮਾਮਲੇ ਦੀ ਨਿਰਪੱਖ ਸੀ. ਬੀ. ਆਈ. ਜਾਂਚ ਕਰਵਾਈ ਜਾਵੇ।
ਸੁਨੀਲ ਜਾਖੜ ਨੇ 'ਆਪ' ਸਰਕਾਰ ਦੇ 'ਸਿੱਖਿਆ ਕ੍ਰਾਂਤੀ' ਦੇ ਦਾਅਵਿਆਂ 'ਤੇ ਨਿਸ਼ਾਨਾ ਸਾਧਦਿਆਂ ਅਰਵਿੰਦ ਕੇਜਰੀਵਾਲ ਅਤੇ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੀੜਤ ਵਿਦਿਆਰਥੀਆਂ ਦੀ ਆਵਾਜ਼ ਕੇਂਦਰੀ ਗ੍ਰਹਿ ਮੰਤਰੀ ਤੱਕ ਵੀ ਪਹੁੰਚਾਉਣਗੇ।
ਇਹ ਵੀ ਪੜ੍ਹੋ: ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਸਬਾਜ ਕੇ ਨੇੜੇ ਨੌਜਵਾਨ ’ਤੇ ਪਿਸਤੌਲ ਨਾਲ ਕੀਤੇ ਫਾਇਰ, ਜਾਨੋਂ ਮਾਰਨ ਦੀ ਕੋਸ਼ਿਸ਼
NEXT STORY