ਪਠਾਨਕੋਟ (ਕੰਵਲ ਰੰਧਾਵਾ) : ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਫ਼ਿਲਮ ਸਟਾਰ ਸੰਨੀ ਦਿਓਲ ਨੂੰ ਮੈਦਾਨ 'ਚ ਉਤਾਰਿਆ ਗਿਆ ਸੀ। ਗੁਰਦਾਸਪੁਰ ਦੇ ਲੋਕਾਂ ਨੇ ਵੀ ਸੰਨੀ ਦਿਓਲ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਉਨ੍ਹਾਂ ਨੂੰ ਵੱਡੀ ਜਿੱਤ ਦਿਵਾ ਕੇ ਲੋਕ ਸਭਾ 'ਚ ਭੇਜਿਆ ਸੀ ਪਰ ਚੋਣਾਂ ਤੋਂ ਬਾਅਦ ਹੁਣ ਤੱਕ ਸੰਨੀ ਦਿਓਲ ਆਪਣੇ ਲੋਕ ਸਭਾ ਹਲਕੇ ਅਤੇ ਇੱਥੋਂ ਦੇ ਲੋਕਾਂ ਤੋਂ ਨਦਾਰਤ ਹੀ ਦਿਸੇ ਹਨ, ਜਿਸ ਦੇ ਰੋਸ ਵਜੋਂ ਸਥਾਨਕ ਲੋਕਾਂ ਵੱਲੋਂ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਪਰ ਸੰਨੀ ਦਿਓਲ ਨੇ ਇਸ ਸਭ ਦੇ ਬਾਵਜੂਦ ਆਪਣੇ ਸੰਸਦੀ ਹਲਕੇ 'ਚ ਆਉਣਾ ਜ਼ਰੂਰੀ ਨਹੀਂ ਸਮਝਿਆ। ਹੁਣ 2024 ਲੋਕ ਸਭਾ ਚੋਣਾਂ ਸਿਰ 'ਤੇ ਹਨ, ਜਿਸ ਦੇ ਚਲਦੇ ਇਕ ਵਾਰ ਮੁੜ ਹਲਕੇ ਦੇ ਨੌਜਵਾਨਾਂ ਦਾ ਗੁੱਸਾ ਜਗ-ਜ਼ਾਹਿਰ ਹੁੰਦਾ ਦਿਸ ਰਿਹਾ ਹੈ, ਜਿਸ ਕਾਰਨ ਨੌਜਵਾਨਾਂ ਨੇ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਤੇ ਭਾਲ ਕਰਨ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਵੀ ਕੀਤਾ।
ਇਹ ਵੀ ਪੜ੍ਹੋ : ਹੋਸਟਲ 'ਚ ਰਹਿੰਦੇ ਮੁੰਡੇ ਨੇ ਚੁੱਕ ਲਿਆ ਖੌਫ਼ਨਾਕ ਕਦਮ, ਦਰਵਾਜ਼ਾ ਖੋਲ੍ਹਿਆ ਤਾਂ ਉੱਡ ਗਏ ਸਾਰਿਆਂ ਦੇ ਹੋਸ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੂੰ ਵੋਟਾਂ ਪਾ ਕੇ ਲੋਕ ਸਭਾ 'ਚ ਭੇਜਿਆ ਸੀ ਤਾਂ ਜੋ ਹਲਕੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾ ਸਕੇ ਪਰ ਚੋਣਾਂ ਤੋਂ ਬਾਅਦ ਹੁਣ ਤੱਕ ਐੱਮਪੀ ਸੰਨੀ ਦਿਓਲ ਆਪਣੇ ਹਲਕੇ 'ਚ ਨਹੀਂ ਦਿਸੇ, ਜਿਸ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਤੇ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਸੰਨੀ ਦਿਓਲ ਨੂੰ ਲੱਭ ਕੇ ਲਿਆਏਗਾ, ਉਸ ਨੂੰ 50 ਹਜ਼ਾਰ ਇਨਾਮ ਵਜੋਂ ਦਿੱਤੇ ਜਾਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੇ ਹੁਕਮਾਂ ਦਾ ਅਸਰ, ਬਜ਼ੁਰਗ ਨੂੰ 24 ਘੰਟਿਆਂ 'ਚ ਮਿਲਿਆ ਗੁੰਮ ਹੋਇਆ ਮੋਟਰਸਾਈਕਲ
NEXT STORY