ਬਟਾਲਾ (ਬਿਊਰੋ) - ਗੁਰਦਾਸਪੁਰ ਦੇ ਹਲਕਾ ਬਟਾਲਾ 'ਚ ਅੱਜ ਦੁਪਹਿਰ ਜਲੰਧਰ ਰੋਡ 'ਤੇ ਹੰਸਲੀ ਨਾਲੇ ਨੇੜੇ ਸਥਿਤ ਇਕ ਪਟਾਕਾ ਫੈਕਟਰੀ 'ਚ ਧਮਾਕਾ ਹੋ ਗਿਆ। ਇਸ ਹਾਦਸੇ 'ਚ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ। ਉਝ 6 ਵਜੇ ਤੱਕ 17 ਲੋਕਾਂ ਦੀਆਂ ਲਾਸ਼ਾਂ ਪੁਲਸ ਨੇ ਬਰਾਮਦ ਕਰ ਲਈਆਂ ਹਨ ਅਤੇ ਮਲਬੇ ਹੇਠ ਅਜੇ ਵੀ 50 ਤੋਂ ਵੱਧ ਲੋਕਾਂ ਦੇ ਦੱਬੇ ਹੋਣ ਦੀ ਗੱਲ ਆਖੀ ਜਾ ਰਹੀ ਹੈ। ਗੁਰਦਾਸਪੁਰ ਦੇ ਮੌਜੂਦਾ ਐੱਮ.ਪੀ. ਸੰਨੀ ਦਿਓਲ ਨੇ ਧਮਾਕੇ ਕਾਰਨ ਮਰੇ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਸੰਨੀ ਦਿਓਲ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕੀਤਾ,''ਬਟਾਲਾ 'ਚ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਦੀ ਖਬਰ ਸੁਣ ਕੇ ਦੁਖੀ ਹਾਂ। ਮੌਕੇ 'ਤੇ ਰੈਸਕਿਊ ਆਪਰੇਸ਼ਨ 'ਚ ਐੱਨ. ਡੀ. ਆਰ. ਐੱਫ. ਟੀਮਾਂ ਅਤੇ ਸਥਾਨਕ ਪ੍ਰਸ਼ਾਸਨ ਜੁੱਟਿਆ ਹੋਇਆ ਹੈ।

ਬਟਾਲਾ 'ਚ ਹੋਏ ਪਟਾਕਾ ਫੈਕਟਰੀ ਧਮਾਕੇ 'ਤੇ ਕੈਪਟਨ ਨੇ ਜਤਾਇਆ ਦੁਖ
NEXT STORY