ਅੰਮ੍ਰਿਤਸਰ (ਸਰਬਜੀਤ): ਬਾਲੀਵੁੱਡ ਅਦਾਕਾਰ ਸੰਨੀ ਦਿਓਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਉੱਥੇ ਹੀ ਰਸਭਿੰਨੀ ਬਾਣੀ ਦਾ ਕੀਰਤਨ ਵੀ ਸੁਣਿਆ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੇਰੀਆਂ ਜਿੰਨੀਆਂ ਵੀ ਫਿਲਮਾਂ ਸੁਪਰਹਿੱਟ ਹੋਈਆਂ ਹਨ, ਉਹ ਸਭ ਵਾਹਿਗੁਰੂ ਜੀ ਦੀ ਕਿਰਪਾ ਨਾਲ ਹੋਈਆਂ ਹਨ। ਅੱਜ ਵੀ ਉਹ ਆਪਣੀ ਨਵੀਂ ਫਿਲਮ ਗ਼ਦਰ 2 ਦੀ ਪ੍ਰਮੋਸ਼ਨ ਤੋਂ ਪਹਿਲਾਂ ਗੁਰੂ ਘਰ ਵਿਖੇ ਅਸ਼ੀਰਵਾਦ ਲੈਣ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਜੰਮੂ-ਕਸ਼ਮੀਰ 'ਚ ਫ਼ੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਹੁਣ ਤਕ ਇਕ ਅੱਤਵਾਦੀ ਢੇਰ

ਇੱਥੇ ਇਹ ਵੀ ਦੱਸਣਯੋਗ ਹੈ ਕਿ ਅੱਜ ਸਵੇਰੇ ਤੜਕਸਾਰ ਸਨੀ ਦਿਓਲ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੂੰ ਦੇਖਣ ਵਾਲੇ ਪਰਸੰਸਕਾ ਦੀ ਭੀੜ ਪਹਿਲਾਂ ਤੋਂ ਹੀ ਖਲੋਤੀ ਹੋਈ ਸੀ। ਏਅਰਪੋਰਟ ਤੋਂ ਬਾਹਰ ਆਉਂਦੇ ਹੀ ਸਨੀ ਦਿਓਲ ਨੇ ਆਪਣੇ ਚਾਹੁਣ ਵਾਲਿਆਂ ਨੂੰ ਹੱਥ ਹਿਲਾ ਕੇ ਉਨ੍ਹਾਂ ਦਾ ਪਿਆਰ ਕਬੂਲਿਆ ਅਤੇ ਗੱਡੀ ਵਿਚ ਬੈਠ ਕੇ ਉੱਥੋਂ ਰਵਾਨਾ ਹੋ ਗਏ।

ਇਸ ਉਪਰੰਤ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਦੱਸਿਆ ਜਾ ਰਿਹਾ ਹੈ ਕਿ ਉਹ ਅੱਜ ਸ਼ਾਮ ਵਾਹਗਾ ਬਾਰਡਰ 'ਤੇ ਪਰੇਡ ਵੀ ਦੇਖਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਿਆਨਕ ਸੜਕ ਹਾਦਸੇ ’ਚ ਗਰਭਵਤੀ ਔਰਤ ਦੀ ਮੌਤ
NEXT STORY