ਚੰਡੀਗੜ੍ਹ/ਨਵੀਂ ਦਿੱੱਲੀ : ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਨੇ ਖੇਤੀ ਕਾਨੂੰਨਾਂ 'ਤੇ ਨਾਰਾਜ਼ ਚੱਲ ਰਹੇ ਕਿਸਾਨ ਸੰਗਠਨਾਂ ਦੇ ਆਗੂਆਂ ਦੇ ਨਾਮ ਖੁੱਲਾ ਪੱਤਰ ਲਿਖਿਆ ਹੈ। ਜਿਸ 'ਚ ਉਨ੍ਹਾਂ ਨੇ ਸਾਰੇ ਕਿਸਾਨ ਸੰਗਠਨਾਂ ਨੂੰ ਅਪੀਲ ਕਰਦਿਆਂ ਲਿਖਿਆ ਕਿ 13 ਨਵੰਬਰ ਨੂੰ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਦਿੱਲੀ 'ਚ ਹੋਣ ਵਾਲੀ ਗੱਲਬਾਤ 'ਚ ਹਿੱਸਾ ਜ਼ਰੂਰ ਲੈਣ।
ਇਹ ਵੀ ਪੜ੍ਹੋ : ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
ਉਨ੍ਹਾਂ ਕਿਹਾ ਕਿ ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਦੇ ਸੱਦੇ 'ਤੇ ਫੈਸਲਾ ਲੈਣ ਲਈ ਕਿਸਾਨ ਸੰਗਠਨਾਂ ਨੇ ਬੈਠਕ ਬੁਲਾਈ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਦੇ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਸੰਗਠਨਾਂ ਦੇ ਆਗੂ ਇਸ ਸੱਦੇ ਨੂੰ ਸਵੀਕਾਰ ਕਰਨ ਅਤੇ ਬੈਠਕ 'ਚ ਜ਼ਰੂਰ ਹਿੱਸਾ ਲੈਣ। ਉਨ੍ਹਾਂ ਲਿਖਿਆ ਕਿ ਇਤਿਹਾਸ ਗਵਾਹ ਹੈ ਕਿ ਵੱਡੀ ਤੋਂ ਵੱਡੀ ਸਮੱਸਿਆ, ਵਿਵਾਦ ਤੇ ਮੰਗਾਂ ਦਾ ਹੱਲ ਗੱਲਬਾਤ ਨਾਲ ਹੀ ਨਿਕਲਿਆ ਹੈ। ਇਸ ਲਈ ਕਿਸਾਨ ਇਸ ਸੱਦੇ ਨੂੰ ਅਸਵੀਕਾਰ ਨਾ ਕਰਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਹਿੱਤ ਚਿੰਤਕ ਹਨ।
ਇਹ ਵੀ ਪੜ੍ਹੋ : ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
ਕੇਂਦਰ ਸਰਕਾਰ ਸਭ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਦਾ ਹੱਲ ਕਰਨ ਦੀ ਇੱਛਾ ਅਤੇ ਨੀਅਤ ਰੱਖਦੀ ਹੈ। ਇਸ ਕਾਰਣ ਪਹਿਲਾਂ ਖੇਤੀ ਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੱਦੇ 'ਤੇ ਸੰਗਠਨਾਂ ਦੀ ਅਧਿਕਾਰੀਆਂ ਨਾਲ ਬੈਠਕ ਹੋਈ। ਹੁਣ ਪੰਜਾਬ ਭਾਜਪਾ ਦੀ ਕੋਸ਼ਿਸ਼ ਨਾਲ ਕੇਂਦਰੀ ਮੰਤਰੀਆਂ ਅਤੇ ਕਿਸਾਨ ਸੰਗਠਨਾਂ ਵਿਚਾਲੇ ਬੈਠਕ ਦਿੱਲੀ 'ਚ ਹੋਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਗੱਲਬਾਤ ਦੇ ਸੱਦੇ ਨੂੰ ਸਵੀਕਾਰ ਕਰਨ। ਉਨ੍ਹਾਂ ਕਿਹਾ ਕਿ ਉਮੀਦ ਹੈ ਜਲਦ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣਗੇ।
ਸੰਨੀ ਦਿਓਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ
NEXT STORY