ਪਟਿਆਲਾ (ਜੋਸਨ) - ਪ੍ਰਸਿੱਧ ਸਮਾਜ-ਸੇਵੀ ਡਾ. ਐੈੱਸ. ਪੀ. ਐੈੱਸ. ਓਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਹੋਏ ਸਮਝੌਤੇ ਤਹਿਤ ਗਰੀਬ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਲਾਭ ਦੇਣ ਲਈ 'ਸੰਨੀ ਓਬਰਾਏ ਸਕਾਲਰਸ਼ਿਪ ਸਕੀਮ' ਸ਼ੁਰੂ ਕੀਤੀ ਗਈ। ਇਸ ਤਹਿਤ ਅੱਜ ਯੂਨੀਵਰਸਿਟੀ ਵਿਖੇ 43 ਵਿਦਿਆਰਥੀਆਂ ਨੂੰ 1.85 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ। ਡਾ. ਓਬਰਾਏ ਨੇ ਇਹ ਸਕੀਮ-ਯੋਗ 100 ਵਿਦਿਆਰਥੀਆਂ ਤੱਕ ਵਧਾਉਣ ਦਾ ਵਾਅਦਾ ਵੀ ਕੀਤਾ।
ਇਸ ਮੌਕੇ ਡਾ. ਬੀ. ਐੈੱਸ. ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਨੇ ਕਾਂਸਟੀਚਿਊਟ ਕਾਲਜਾਂ ਦੇ ਡਾਇਰੈਕਟਰ ਡਾ. ਕਿਰਨਦੀਪ ਕੌਰ ਨੂੰ ਕਿਹਾ ਕਿ ਉਹ ਤੁਰੰਤ ਅਜਿਹੇ ਯੋਗ ਵਿਦਿਆਰਥੀਆਂ ਨੂੰ ਲੱਭਣ ਤਾਂ ਜੋ ਗਰੀਬ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਆਰਥਿਕ ਲਾਭ ਦੇਣ ਲਈ 'ਸੰਨੀ ਓਬਰਾਏ ਸਕਾਲਰਸ਼ਿਪ ਸਕੀਮ' ਦਾ ਲਾਭ ਦਿਵਾਇਆ ਜਾ ਸਕੇ। ਡਾ. ਓਬਰਾਏ ਨੇ ਕਿਹਾ ਕਿ ਜਿਹੜੇ ਵਿਦਿਆਰਥੀ 95 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨਗੇ, ਉਨ੍ਹਾਂ ਦੀ ਪੂਰੀ ਟਿਊਸ਼ਨ ਫੀਸ ਉਹ ਅਦਾ ਕਰਨਗੇ। ਉਨ੍ਹਾਂ ਵਿਦਿਆਰਥੀਆਂ ਦੀ 75 ਫੀਸਦੀ ਤੱਕ ਟਿਊਸ਼ਨ ਫੀਸ ਅਦਾ ਕਰਨਗੇ ਜੋ 81 ਫੀਸਦੀ ਤੋਂ 94 ਫੀਸਦੀ ਤੱਕ ਅੰਕ ਪ੍ਰਾਪਤ ਕਰਨਗੇ। ਜੋ ਵਿਦਿਆਰਥੀ 65 ਤੋਂ 80 ਫੀਸਦੀ ਤੱਕ ਅੰਕ ਹਾਸਲ ਕਰਨਗੇ ਉਨ੍ਹਾਂ ਦੀ 50 ਫੀਸਦੀ ਤੱਕ ਟਿਊਸ਼ਨ ਫੀਸ ਉਨ੍ਹਾਂ ਵੱਲੋਂ ਦਿੱਤੀ ਜਾਵੇਗੀ।
ਇਸ ਮੌਕੇ ਡੀਨ ਅਕਾਦਮਿਕ ਅਫੇਅਰਜ਼ ਡਾ. ਇੰਦਰਜੀਤ ਸਿੰਘ, ਰਜਿਸਟਰਾਰ ਡਾ. ਐੈੱਮ. ਐੈੱਸ. ਨਿੱਝਰ, ਡੀਨ ਰਿਸਰਚ ਡਾ. ਜੀ. ਐੈੱਸ. ਬਤਰਾ, ਡਾਇਰੈਕਟਰ ਮੀਡੀਆ ਸੈਂਟਰ ਡਾ. ਗੁਰਮੀਤ ਮਾਨ ਅਤੇ ਏ. ਓ. ਡਾ. ਪ੍ਰਭਲੀਨ ਸਿੰਘ ਵੀ ਮੌਜੂਦ ਸਨ। ਵਿਦਿਆਰਥੀਆਂ ਨੇ ਇਸ ਮੌਕੇ ਡਾ. ਓਬਰਾਏ ਅਤੇ ਵਾਈਸ ਚਾਂਸਲਰ ਪ੍ਰੋ. ਬੀ. ਐੈੱਸ. ਘੁੰਮਣ ਦਾ ਦਿਲੋਂ ਧੰਨਵਾਦ ਕੀਤਾ।
ਫੁੱਟਪਾਥਾਂ 'ਤੇ ਰਾਤਾਂ ਗੁਜ਼ਾਰਨ ਲਈ ਮਜਬੂਰ ਬਜ਼ੁਰਗਾਂ ਨੂੰ ਦਿੱਤੇ ਕੰਬਲ
NEXT STORY