ਫਰੀਦਕੋਟ (ਜਗਤਾਰ) — ਫਰੀਦਕੋਟ ਜੇਲ੍ਹ ’ਚੋਂ ਹਵਾਲਾਤੀ ਵੱਲੋਂ ਵੀਡੀਓ ਵਾਇਰਲ ਕੀਤੇ ਜਾਣ ਨੂੰ ਲੈ ਕੈ ਭਗਵੰਤ ਮਾਨ ਦੀ ਸਰਕਾਰ ਜੇਲ੍ਹਾਂ ’ਚ ਮੋਬਾਇਲ ਫੋਨਾਂ ਸਬੰਧੀ ਸਖ਼ਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਸੁਪਰਡੈਂਟ ਜੁਗਿੰਦਰ ਪਾਲ ’ਤੇ ਮਾਨ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜੇਲ੍ਹ ਸੁਪਰਡੈਂਟ ਜੁਗਿੰਦਰ ਪਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਥੇ ਦੱਸਣਯੋਗ ਹੈ ਕਿ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚ ਨਜ਼ਰਬੰਦ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਕੇ ਜੇਲ੍ਹ ਦੇ ਪ੍ਰਬੰਧਾਂ ਦੀ ਫੂਕ ਕੱਢੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤੀ ਵਿਖਾਉਂਦੇ ਹੋਏ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CM ਮਾਨ ਦਾ ਮੰਤਰੀਆਂ ਲਈ ਨਵਾਂ ਫਰਮਾਨ ਜਾਰੀ
ਇਹ ਹੋਈ ਸੀ ਵੀਡੀਓ ਵਾਇਰਲ
ਜ਼ਿਕਰਯੋਗ ਹੈ ਕਿ ਫ਼ਰੀਦਕੋਟ ਜੇਲ੍ਹ ਵਿਚੋਂ ਮੋਬਾਇਲ ’ਤੇ ਪੰਜਾਬੀ ਗਾਣੇ ’ਤੇ ਕਲੋਲਾਂ ਕਰਕੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਦੀ ਪੁਸ਼ਟੀ ਉਪਰੰਤ ਸਥਾਨਕ ਥਾਣਾ ਸਿਟੀ ਵਿਖੇ ਫ਼ਰੀਦਕੋਟ ਜੇਲ੍ਹ ਦੇ ਹਵਾਲਾਤੀ ਕਰਨ ਸ਼ਰਮਾ ਵਾਸੀ ਬਲਬੀਰ ਬਸਤੀ ਫ਼ਰੀਦਕੋਟ ’ਤੇ ਜੇਲ੍ਹ ਐਕਟ ਤਹਿਤ ਮੁਕੱਦਮਾ ਨੰਬਰ ਦਰਜ ਕੀਤਾ ਸੀ। ਇਸ ਮਾਮਲੇ ਵਿਚ ਏ. ਐੱਸ. ਆਈ ਗੁਰਬਖਸ਼ ਸਿੰਘ ਨੇ ਦੱਸਿਆ ਸੀ ਕਿ ਸੁੱਖਾ ਦੂਨੇ ਕੇ ਗਰੁੱਪ ਅਤੇ ਬੰਬੀਹਾ ਗਰੁੱਪ ਦੇ ਸਰਗਰਮ ਮੈਂਬਰ ਕਰਨ ਸ਼ਰਮਾ ਨੂੰ ਸਥਾਨਕ ਸੀ. ਆਈ. ਏ. ਸਟਾਫ਼ ਵੱਲੋਂ ਇਸ ਦੇ ਸਾਥੀਆਂ ਸਮੇਤ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਹਵਾਲਾਤੀ ਕਰਨ ਸ਼ਰਮਾ ’ਤੇ ਪਹਿਲਾਂ ਹੀ ਫ਼ਰੀਦਕੋਟ ਥਾਣਾ ਸਿਟੀ ਵਿਖੇ ਮੁਕੱਦਮਾ ਨੰਬਰ 258 ਅਤੇ 140 ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਹਵਾਲਾਤੀ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਸ ਨੂੰ ਮੋਬਾਈਲ ਕਿੱਥੋਂ ਅਤੇ ਕਿਵੇਂ ਮਿਲਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਹਵਾਲਾਤੀ ਵੱਲੋਂ ਜੇਲ੍ਹ ਵਿਚ ਮੋਬਾਇਲ ਦੀ ਵਰਤੋਂ ਕਰਕੇ ਇਕ ਪੰਜਾਬੀ ਗਾਣੇ ’ਤੇ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿਚ ਉਸ ਨੇ ਜੇਲ੍ਹ ਦੀਆ ਸਲਾਖਾਂ ਆਦਿ ਦਾ ਵੀ ਪ੍ਰਦਰਸ਼ਨ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਜੇਲ੍ਹ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਭਖ ਸਕਦੀ ਹੈ ਪੰਜਾਬ ਦੀ ਸਿਆਸਤ, ਅਕਾਲੀਆਂ ਵੇਲੇ ਹੋਏ ਕਰੋੜਾਂ ਦੇ ਸਿੰਚਾਈ ਘਪਲੇ ਦੀਆਂ ਵੀ ਖੁੱਲ੍ਹਣਗੀਆਂ ਫਾਈਲਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਰੂਰ ਪੁਲਸ ਵੱਲੋਂ ਪੈਟਰੋਲ-ਡੀਜ਼ਲ ਦੀ ਕਾਲਾਬਾਜ਼ਾਰੀ ਦਾ ਪਰਦਾਫ਼ਾਸ਼, 4000 ਲਿਟਰ ਤੇਲ ਬਰਾਮਦ
NEXT STORY