ਅੰਮ੍ਰਿਤਸਰ (ਸਾਗਰ, ਇੰਦਰਜੀਤ) - ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪੰਜਾਬ ਰੋਡਵੇਜ਼ ਦੇ ਇਕ ਹੋਰ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਅਧਿਕਾਰੀ ਮੁਲਾਜ਼ਮਾਂ ਨਾਲ ਮਿਲੀਭੁਗਤ ਕਰ ਕੇ ਰਿਸ਼ਵਤ ਲੈ ਕੇ ਬੱਸ ਅੱਡੇ ਤੋਂ ਸਰਕਾਰੀ ਬੱਸਾਂ ਦੇ ਰਵਾਨਗੀ ਸਮੇਂ ਨੂੰ ਬਦਲ ਕੇ ਪ੍ਰਾਈਵੇਟ ਬੱਸਾਂ ਨੂੰ ਲਾਭ ਦਿਵਾਉਣ ਸਬੰਧੀ ਦਰਜ ਮੁਕੱਦਮੇ ਵਿਚ ਸ਼ਾਮਲ ਹੈ। ਗ੍ਰਿਫ਼ਤਾਰ ਮੁਲਜ਼ਮ ਪੰਜਾਬ ਰੋਡਵੇਜ਼ ਡਿਪੂ-1 ਜਲੰਧਰ ਰੇਂਜ ਵਿਚ ਬਤੌਰ ਸੁਪਰਵਾਈਜ਼ਰ ਤਾਇਨਾਤ ਸਤਨਾਮ ਸਿੰਘ ਹੈ, ਜਿਸ ਵਿਚ ਰਿਸ਼ਵਤਖੋਰੀ ਦੇ ਦੋਸ਼ਾਂ ਅਧੀਨ ਦਰਜ ਕੇਸ ਵਿਚ ਭਗੌੜਾ ਕਰਾਰ ਕਰ ਦਿੱਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਦੇ ਕੁਝ ਮੁਲਾਜ਼ਮਾਂ ’ਤੇ ਪ੍ਰਾਈਵੇਟ ਬੱਸਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਬੱਸ ਸਟੈਂਡ ਤੋਂ ਸਰਕਾਰੀ ਬੱਸਾਂ ਦਾ ਸਮਾਂ ਬਦਲ ਕੇ ਰੋਜ਼ਾਨਾ ਅਤੇ ਮਹੀਨਾਵਾਰ ਰਿਸ਼ਵਤ ਵਸੂਲਣ ਦਾ ਦੋਸ਼ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ 30 ਅਪ੍ਰੈਲ 2021 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ. ਪੀ. ਸੀ. ਦੀ ਧਾਰਾ 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਦੀ ਗਵਾਹਾਂ ਨੂੰ ਧਮਕੀ, ਕਿਹਾ-ਅਦਾਲਤ ਗਏ ਤਾਂ ਨਤੀਜੇ ਹੋਣਗੇ ਮਾੜੇ (ਵੀਡੀਓ)
ਇਸ ਮਾਮਲੇ ਵਿਚ ਮੁਲਜ਼ਮ ਸੁਪਰਵਾਈਜ਼ਰ ਸਤਨਾਮ ਸਿੰਘ ਵਾਸੀ ਪਿੰਡ ਗੁਣਾਚੌਰ, ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਫ਼ਰਾਰ ਸੀ, ਜਿਸ ਨੂੰ ਅੱਜ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜ਼ਿਲ੍ਹਾ ਕਚਹਿਰੀ ਕੰਪਲੈਕਸ ਗੁਰਦਾਸਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਸੰਧੂ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਵਿਭਾਗ ਦੀ ਮੁਹਿੰਮ ਜਾਰੀ ਰਹੇਗੀ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ਵਿਖੇ ਵਾਪਰੀ ਕਤਲ ਦੀ ਵਾਰਦਾਤ ਮੌਕੇ ਮੌਜੂਦ ਸੀ ਇਹ ਨੌਜਵਾਨ, ਰੋ-ਰੋ ਦੱਸੀ ਸਾਰੀ ਕਹਾਣੀ (ਵੀਡੀਓ)
ਬਹਿਰਾਮ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ
NEXT STORY