ਪਟਿਆਲਾ (ਜੋਸਨ, ਪਰਮੀਤ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਵੱਲੋਂ ਭ੍ਰਿਸ਼ਟਾਚਾਰ ਖਿਲਾਫ ਵਿੱਢੀ ਗਈ ਹੈ। ਇਸੇ ਮੁਹਿੰਮ ਹੇਠ ਗਿੱਦੜਬਾਹਾ ਵਿਖੇ ਨਿੱਜੀ ਮੀਟਰ ਰੀਡਿੰਗ ਕੰਪਨੀ (ਐਕਸਪਲੋਰ-ਟੈਕ ਸਰਿਵਸਿਜ਼ ਲਿਮਿਟਡ) ਦੇ ਸੁਪਰਵਾਈਜ਼ਰ ਬਾਲ ਕ੍ਰਿਸ਼ਨ ਵਿਰੁੱਧ ਮੀਟਰ ਰੀਡਰਾਂ ਪਾਸੋਂ ਰੁਪਏ ਮੰਗਣ ਸਬੰਧੀ ਪ੍ਰਾਪਤ ਹੋਈ ਸ਼ਿਕਾਇਤ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਮੁੱਖ ਇੰਜੀਨੀਅਰ ਇਨਫੋਰਸਮੈਂਟ ਇੰਜੀ: ਇੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਇੰਜੀ. ਗਗਨਦੀਪ ਸਿੰਗਲਾ, ਵਧੀਕ ਨਿਗਰਾਨ ਇੰਜੀਨੀਅਰ ਲਾਗੂ ਕਰਨ-1 ਬਠਿੰਡਾ ਪਾਸੋਂ ਕਰਵਾਈ ਗਈ ਸੀ। ਇਸ ਦੌਰਾਨ ਕੰਪਨੀ ਅਧੀਨ ਕੰਮ ਕਰਦੇ ਮੀਟਰ ਰੀਡਰਾਂ ਦੇ ਬਿਆਨ, ਉਨ੍ਹਾਂ ਪਾਸੋਂ ਪੇਸ਼ ਕੀਤੀ ਗਈ ਆਵਾਜ਼-ਰਿਕਾਰਡ ਅਤੇ ਹੋਰ ਸਬੂਤਾਂ ਨੂੰ ਪੜਤਾਲਿਆ ਗਿਆ।
ਇਹ ਵੀ ਪੜ੍ਹੋ- ਰਾਧਿਕਾ-ਅਨੰਤ ਦੇ ਵਿਆਹ 'ਚੋਂ ਝਲਕਦੀ ਹੈ ਅੰਬਾਨੀਆਂ ਦੀ 'ਰਈਸੀ', ਖ਼ਰਚਾ ਐਨਾ ਕਿ ਤੁਹਾਡੇ ਵੀ ਉੱਡ ਜਾਣਗੇ ਹੋਸ਼
ਪੜਤਾਲ ਦੌਰਾਨ ਮੀਟਰ ਰੀਡਿੰਗ ਕੰਪਨੀ ਦਾ ਸੁਪਰਵਾਈਜ਼ਰ ਬਾਲ ਕ੍ਰਿਸ਼ਨ ਰੀਡਿੰਗ ਡਾਟਾ ਪਾਏ ਜਾਣ ਸਬੰਧੀ ਰਿਸ਼ਵਤ ਲੈਣ ਦਾ ਦੋਸ਼ੀ ਪਾਇਆ ਗਿਆ। ਪੀ.ਐੱਸ.ਪੀ.ਸੀ.ਐੱਲ. ਵੱਲੋਂ ਸਬੰਧਤ ਸੁਪਰਵਾਈਜ਼ਰ ਨੂੰ ਕੰਪਨੀ ਦੀਆਂ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਇਸ ਮੌਕੇ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜੀ. ਬਲਦੇਵ ਸਿੰਘ ਸਰਾਂ ਨੇ ਸਪੱਸ਼ਟ ਸ਼ਬਦਾਂ ’ਚ ਸੰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਅਧਿਕਾਰੀ/ਕਰਮਚਾਰੀ ਜਿਹੜਾ ਆਪਣਾ ਕੰਮ ਈਮਾਨਦਾਰੀ ਨਾਲ ਨਾ ਕਰਦਾ ਪਾਇਆ ਗਿਆ, ਉਸ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਸੂਹੇ ਜੋੜੇ 'ਚ ਸਜੀ ਬੈਠੀ ਲਾੜੀ ਸਾਹਮਣੇ ਹੀ ਹੋ ਗਈ ਲਾੜੇ ਦੀ ਮੌਤ, ਇਕੋ ਪਲ 'ਚ ਉੱਜੜ ਗਏ 2 ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ ’ਤੇ ਕਿਸਾਨਾਂ ਨੇ ਕੀਤਾ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ, ਕਿਹਾ- 'ਦਿੱਲੀ ਜਾਣ ਲਈ ਕਿਸਾਨ ਤਿਆਰ'
NEXT STORY