ਜਲੰਧਰ, (ਪ੍ਰੀਤ)— ਪੰਜਾਬ ਪੁਲਸ ਨੇ ਅੱਜ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ 'ਚ ਸਪਲਾਈ ਕਰਨ ਵਾਲੇ ਬਿਹਾਰੀ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ ਗਈ। ਥਾਣਾ ਨੰਬਰ 8 ਦੇ ਐੱਸ. ਐੱਚ. ਓ. ਨਵਦੀਪ ਸਿੰਘ ਨੇ ਦੱਸਿਆ ਕਿ ਫੋਕਲ ਪੁਆਇੰਟ ਚੌਕੀ ਇੰਚਾਰਜ ਏ. ਐੱਸ. ਆਈ. ਸੰਜੀਵ ਕੁਮਾਰ ਨੇ ਟਰਾਂਸਪੋਰਟ ਨਗਰ ਨੇੜੇ ਨਾਕਾਬੰਦੀ ਦੌਰਾਨ ਮੁਕੇਸ਼ ਸ਼ਰਮਾ ਪੁੱਤਰ ਉਮੇਸ਼ ਸ਼ਰਮਾ ਵਾਸੀ ਬਿਹਾਰ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਕੀਤੀ। ਮੁਲਜ਼ਮ ਝਾਰਖੰਡ ਤੋਂ ਅਫੀਮ ਲਿਆ ਕੇ ਬਟਾਲਾ, ਬਠਿੰਡਾ, ਬਲਾਚੌਰ ਅਤੇ ਹੋਰ ਸ਼ਹਿਰਾਂ 'ਚ ਸਪਲਾਈ ਕਰਦਾ ਸੀ।
ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਦੀ ਛਿੱਤਰ-ਪਰੇਡ
NEXT STORY