ਜਲੰਧਰ : ਦਿੱਲੀ ਦੇ ਤੁਗਲਕਾਬਾਦ ਵਿਚ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਾਚੀਨ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਮੰਗਲਵਾਰ ਨੂੰ ਪੰਜਾਬ ਪੂਰੀ ਤਰ੍ਹਾਂ ਬੰਦ ਰਿਹਾ। ਜਲੰਧਰ ਵਿਚ ਬੰਦ ਦਾ ਅਸਰ ਸਭ ਵੱਧ ਦੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਜਲੰਧਰ ਤੋਂ ਅੰਮ੍ਰਿਤਸਰ ਏਅਰਪੋਰਟ ਜਾਣ ਵਾਲੇ ਰਸਤੇ ਵੀ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ। ਜਲੰਧਰ ਦੇ ਪੀ. ਏ. ਪੀ. ਚੌਂਕ ਤੋਂ ਇਲਾਵਾ ਸ਼ਹਿਰ ਨੂੰ ਅੰਮ੍ਰਿਤਸਰ ਨਾਲ ਜੋੜਨ ਵਾਲਾ ਸਾਰੇ ਹਾਈਵੇਅ ਰਵਿਦਾਸ ਭਾਏਚਾਰੇ ਵਲੋਂ ਪੂਰੀ ਤਰ੍ਹਾਂ ਜਾਮ ਕਰ ਦਿੱਤੇ ਗਏ।

ਲੰਮਾ ਪਿੰਡ ਚੌਂਕ, ਬਾਈਪਾਸ ਚੌਂਕ ਤੋਂ ਇਲਾਵਾ ਕਪੂਰਥਲਾ ਚੌਂਕ ਅਤੇ ਅੰਮ੍ਰਿਤਸਰ ਹਾਈਵੇਅ 'ਤੇ ਪੈਣ ਵਾਲਾ ਮਕਸੂਦਾਂ ਹਾਈਵੇਅ 'ਤੇ ਰਵਿਦਾਸ ਭਾਈਚਾਰੇ ਵਲੋਂ ਰੋਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਮੀਂਹ ਦੇ ਬਾਵਜੂਦ ਸੜਕਾਂ 'ਤੇ ਉਤਰ ਕੇ ਰਵਿਦਾਸ ਭਾਈਚਾਰੇ ਵਲੋਂ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਫਿਰੋਜ਼ਪੁਰ 'ਚ ਪੰਜਾਬ ਬੰਦ ਦਾ ਅਸਰ, ਝੰਡੀਆਂ ਲੈ ਸੜਕਾਂ 'ਤੇ ਉਤਰੇ ਲੋਕ (ਵੀਡੀਓ)
NEXT STORY