ਚੰਡੀਗੜ੍ਹ : ਸੁਪਰੀਮ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨਾਲ ਜੁੜੇ ਕੁੱਝ ਲੋਕਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਪਹਿਲਾਂ ਖੁਦ ਨੂੰ ਵੱਖ ਕਰ ਲਿਆ। ਇਸ ਮਾਮਲੇ ਵਿਚ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿਚ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਸੀਬੀਆਈ ਤੋਂ ਦੋ ਮਹੀਨਿਆਂ ਦੇ ਅੰਦਰ ਸਥਿਤੀ ਦੀ ਰਿਪੋਰਟ ਮੰਗੀ ਸੀ।
ਇਹ ਵੀ ਪੜ੍ਹੋ : ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਸੂਤਰਾਂ ਮੁਤਾਬਕ ਜਿਵੇਂ ਹੀ ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਦੇ ਸਾਹਮਣੇ ਆਇਆ ਜਸਟਿਸ ਦੱਤਾ ਨੇ ਕਿਹਾ ਕਿ ਇਸ ਦੀ ਸੁਣਵਾਈ ਜਸਟਿਸ ਨਾਗੂ ਵੱਲੋਂ ਨਹੀਂ ਕੀਤੀ ਜਾ ਸਕਦੀ। ਦਰਅਸਲ ਜਸਟਿਸ ਸ਼ੀਲ ਨਾਗੂ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ‘ਆਪ’ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਜੁੜੇ ਕੇਸਾਂ ਦੀ ਲਗਾਤਾਰ ਸੁਣਵਾਈ ਕੀਤੀ ਸੀ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਜੈਦੀਪ ਗੁਪਤਾ ਨੇ ਦਲੀਲ ਦਿੱਤੀ ਕਿ ਉਹ ਜਸਟਿਸ ਨਾਗੂ ਦੁਆਰਾ ਨਜਿੱਠੇ ਗਏ ਫ਼ੈਸਲਿਆਂ 'ਤੇ ਭਰੋਸਾ ਨਹੀਂ ਕਰ ਰਹੇ ਹਨ। ਲਿਹਾਜ਼ਾ ਜਸਟਿਸ ਸ਼ੀਲ ਨਾਗੂ ਨੇ ਇਸ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
NEXT STORY