ਪਟਿਆਲਾ (ਜੋਸਨ) : ਮਾਣਯੋਗ ਸੁਪਰੀਮ ਕੋਰਟ ਦਾ ਅੱਜ ਨਗਰ ਨਿਗਮ ਪਟਿਆਲਾ ਦੀਆਂ 32 ਵਾਰਡਾਂ ਨੂੰ ਲੈ ਕੇ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਪਟਿਆਲਾ ਸ਼ਹਿਰ ਦੇ 32 ਵਾਰਡਾਂ ਦੀਆਂ ਚੋਣਾਂ ਰੱਦ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਵਾਰਡਾ ਦੀਆਂ ਚੋਣਾਂ ਨਵੰਬਰ 2026 ਦੇ ਪਹਿਲੇ ਹਫਤੇ ਮੁੜ ਤੋਂ ਕਰਵਾਈਆਂ ਜਾ ਸਕਣਗੀਆਂ। ਹੁਕਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਲਈ ਸੁਪਰੀਮ ਕੋਰਟ ਦੇ ਲਿਖਤੀ ਆਰਡਰ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
ਇਹ ਵੀ ਸੰਭਾਵਨਾ ਹੈ ਕਿ ਕੁੱਝ ਅਧਿਕਾਰੀਆਂ 'ਤੇ ਕਾਰਵਾਈ ਦੇ ਵੀ ਹੁਕਮ ਦਿੱਤੇ ਜਾ ਸਕਦੇ ਹਨ। ਇਹ ਸਾਰੀ ਕਾਰਵਾਈ ਅਤੇ ਹੁਕਮ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਦੀ ਰਿਪੋਰਟ ਦੇ ਅਧਾਰ 'ਤੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
ਕੀ ਹੈ ਮਾਮਲਾ
ਦੋਸ਼ ਹੈ ਕਿ ਚੋਣਾਂ ਦੌਰਾਨ ਸੱਤਾਧਿਰ ਦੀ ਸ਼ਹਿ ਪ੍ਰਾਪਤ ਅਨਸਰਾਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜੇ ਗਏ ਅਤੇ ਉਨ੍ਹਾਂ ਨੂੰ ਕਾਗਜ਼ ਭਰਨ ਤੋਂ ਰੋਕ ਦਿੱਤਾ ਗਿਆ ਸੀ। ਇਸ ਧੱਕੇਸ਼ਾਹੀ ਵਿਰੁੱਧ ਪਹਿਲਾਂ ਹਾਈ ਕੋਰਟ ਅਤੇ ਬਾਅਦ ਵਿਚ ਸੁਪਰੀਮ ਕੋਰਟ ਦਾ ਰੁੱਖ ਕੀਤਾ ਗਿਆ ਸੀ। ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਲਈ ਹਾਈ ਕੋਰਟ ਦੇ ਸਾਬਕਾ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਤੱਥਾਂ ਦੀ ਜਾਂਚ ਲਈ ਕਮੇਟੀ ਬਣਾਈ ਗਈ ਸੀ। ਕਮੇਟੀ ਵੱਲੋਂ ਆਪਣੀ ਜਾਂਚ ਰਿਪੋਰਟ ਸੁਪਰੀਮ ਕੋਰਟ ਵਿਚ ਸੌਂਪੇ ਜਾਣ ਤੋਂ ਬਾਅਦ ਹੁਣ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।
ਇਹ ਵੀ ਪੜ੍ਹੋ : LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ, DGP ਨੇ ਦਿੱਤੇ ਕਾਰਵਾਈ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ
NEXT STORY