ਜਲੰਧਰ/ਚੰਡੀਗੜ੍ਹ (ਵੈੱਬ ਡੈਸਕ) : ਸੁਪਰੀਮ ਕੋਰਟ ਵੱਲੋਂ ਸੈਕਸ ਵਰਕਰਾਂ 'ਤੇ ਲਏ ਗਏ ਫੈਸਲੇ 'ਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਤਰਾਜ਼ ਜਤਾਇਆ ਹੈ। ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੂੰ ਮੇਰੀ ਅਪੀਲ ਹੈ ਕਿ ਉਹ ਸੈਕਸ ਵਰਕਰਾਂ ਦੇ ਫੈਸਲੇ 'ਤੇ ਦੁਬਾਰਾ ਵਿਚਾਰ ਕਰੇ। ਉਨ੍ਹਾਂ ਕਿਹਾ ਕਿ ਸਾਰੀਆਂ ਔਰਤਾਂ ਨੂੰ ਸਿੱਖਿਆ ਅਤੇ ਕੰਮ ਦੀ ਸਹੂਲਤ ਦੇਣ ਦੀ ਪਹਿਲ ਕੀਤੀ ਜਾਵੇ ਤਾਂ ਜੋ ਕਿਸੇ ਨੂੰ ਇਸ ਕੰਮ 'ਚ ਪੈਣ ਦੀ ਲੋੜ ਹੀ ਨਾ ਪਵੇ।
ਇਹ ਵੀ ਪੜ੍ਹੋ : Drug Case: ਜੇਲ 'ਚ ਬੰਦ ਭੋਲਾ ਕੋਲੋਂ ਬਰਾਮਦ ਹੋਇਆ ਸ਼ੱਕੀ ਸਾਮਾਨ, ਪ੍ਰਸ਼ਾਸਨ 'ਚ ਮਚਿਆ ਹੜਕੰਪ
ਉਨ੍ਹਾਂ ਕਿਹਾ ਕਿ ਅਸੀਂ ਔਰਤਾਂ ਦੇ ਸਸ਼ਕਤੀਕਰਨ ਦੀ ਗੱਲ ਤਾਂ ਬਹੁਤ ਕਰਦੇ ਹਾਂ ਤਾਂ ਪਰ ਉਸ ਉਤੇ ਅਮਲ ਨਹੀਂ ਕਰਦੇ। ਮਨੀਸ਼ਾ ਨੇ ਕਿਹਾ ਕਿ ਔਰਤਾਂ ਨੂੰ ਰੁਜ਼ਗਾਰ ਦਿੱਤਾ ਜਾਵੇ ਤਾਂ ਕਿ ਉਹ ਸੈਕਸ ਵਰਕਰ ਨਾ ਬਣਨ। ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕਰਦਿਆਂ ਕਿਹਾ ਆਪਣੇ ਇਸ ਫੈਸਲੇ ਨੂੰ ਮੁੜ ਵਿਚਾਰਿਆ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਇਸ ਪੰਜਾਬੀ ਗਾਇਕ ਖ਼ਿਲਾਫ਼ ਅਦਾਲਤ ਨੇ ਸੁਣਾਇਆ ਫੈਸਲਾ, ਗ੍ਰਿਫ਼ਤਾਰੀ ਵਾਰੰਟ ਜਾਰੀ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
Drug Case: ਜੇਲ 'ਚ ਬੰਦ ਭੋਲਾ ਕੋਲੋਂ ਬਰਾਮਦ ਹੋਇਆ ਸ਼ੱਕੀ ਸਾਮਾਨ, ਪ੍ਰਸ਼ਾਸਨ 'ਚ ਮਚਿਆ ਹੜਕੰਪ
NEXT STORY