ਨਵੀਂ ਦਿੱਲੀ/ਚੰਡੀਗੜ੍ਹ : ਡੀ. ਜੀ. ਪੀ. ਅਹੁਦੇ ਦੇ ਦਾਅਵੇਦਾਰ ਰਹੇ ਸੀਨੀਅਰ ਆਈ. ਪੀ. ਐੱਸ. ਅਫਸਰ ਮੁਹੰਮਦ ਮੁਸਤਫਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਏ ਜਾਣ 'ਤੇ ਇਤਰਾਜ਼ ਜਤਾਉਂਦੇ ਹੋਏ ਮੁਹੰਮਦ ਮੁਸਤਫਾ ਵਲੋਂ ਸੁਪਰੀਮ ਕੋਰਟ ਵਿਚ ਲਗਾਈ ਗਈ ਅਰਜ਼ੀ ਉੱਚ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਲਾਹ ਦਿੱਤੀ ਹੈ ਕਿ ਉਹ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਜਾ ਕੇ ਅਪੀਲ ਦਾਇਰ ਕਰਨ। ਸੂਤਰਾਂ ਮੁਤਾਬਕ ਸੋਮਵਾਰ ਨੂੰ ਅਦਾਲਤ ਵਲੋਂ ਪਟੀਸ਼ਨ 'ਤੇ ਸੁਣਵਾਈ ਕੀਤੀ ਗਈ ਅਤੇ ਦਲੀਲਾਂ ਸੁਨਣ ਤੋਂ ਬਾਅਦ ਸੁਪਰੀਮ ਕੋਰਟ ਨੇ ਅਰਜ਼ੀ ਨੂੰ ਖਾਰਜ ਕਰਦੇ ਹੋਏ ਸਲਾਹ ਦਿੱਤੀ ਕਿ ਪਹਿਲਾਂ ਉਨ੍ਹਾਂ ਨੂੰ ਹਾਈਕੋਰਟ ਵਿਚ ਜਾਣਾ ਚਾਹੀਦਾ ਹੈ।
ਫਰੀਦਕੋਟ : ਹਲਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਦੇ ਘਰ ਨੂੰ ਅਧਿਆਪਕਾਂ ਨੇ ਘੇਰਿਆ
NEXT STORY