ਚੰਡੀਗੜ੍ਹ : ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 'ਪੰਜਾਬ ਕੇਸਰੀ' ਵਿਰੁੱਧ ਕੋਈ ਵੀ ਸਖ਼ਤ ਕਾਰਵਾਈ ਨਾ ਕਰਨ ਦੇ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਸੂਬਾ ਸਰਕਾਰ ਦੀ ਲਗਾਤਾਰ ਕਿਰਕਰੀ ਹੋ ਰਹੀ ਹੈ। ਸੁਪਰੀਮ ਕੋਰਟ ਦੇ ਫੈਸਲੇ 'ਤੇ ਟਵੀਟ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਰਾਜਾ ਵੜਿੰਗ ਨੇ ਆਪਣੇ ਟਵੀਟ ਵਿਚ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ 'ਆਪ' ਸਰਕਾਰ ਲਈ ਇਕ ਸਬਕ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੀ ਆਵਾਜ਼ ਨੂੰ ਬੰਦ ਨਹੀਂ ਕਰ ਸਕਦੀ ਅਤੇ ਨਾ ਹੀ ਉਨ੍ਹਾਂ ਦੇ ਬੋਲਣ ਦੀ ਆਜ਼ਾਦੀ (freedom of speech) ਦੇ ਅਧਿਕਾਰ ਨੂੰ ਖੋਹ ਸਕਦੀ ਹੈ।
ਇਹ ਵੀ ਪੜ੍ਹੋ : ਪਾਰਟੀ ਬਦਲਣ ਦੀਆਂ ਅਫਵਾਹਾਂ ਵਿਚਾਲੇ ਚਰਨਜੀਤ ਚੰਨੀ ਦਾ ਵੱਡਾ ਬਿਆਨ
ਉਨ੍ਹਾਂ ਨੇ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਅਜੇ ਵੀ ਸਮਾਂ ਹੈ ਕਿ ਉਹ ਇਹ ਅਹਿਸਾਸ ਕਰ ਲਵੇ ਕਿ ਉਹ ਤਾਨਾਸ਼ਾਹੀ ਅਤੇ ਡਿਕਟੇਟਰਾਨਾ ਤਰੀਕੇ ਨਾਲ ਕੰਮ ਕਰਨਾ ਜਾਰੀ ਨਹੀਂ ਰੱਖ ਸਕਦੀ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਰਾਖਵੀਂ ਛੁੱਟੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
NEXT STORY