ਜਲੰਧਰ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਮੌਜੂਦਾ ਪੁਜ਼ੀਸਨ ਤੇ ਅਸਤੀਫੇ ਨੂੰ ਪੰਜਾਬ ਸਰਕਾਰ ਵਲੋਂ ਅਫਵਾਹ ਦੱਸਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਸੁਰੇਸ਼ ਕੁਮਾਰ ਦੇ ਅਸਤੀਫੇ ਸਬੰਧੀ ਮੀਡੀਆਂ 'ਚ ਚੱਲ ਰਹੀਆਂ ਖਬਰਾਂ ਦਾ ਖੰਡਨ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਆਪਣੇ ਟਵੀਟਰ ਅਕਾਊਂਟ ਗਵਰਨਮੈਂਟ ਆਫ ਪੰਜਾਬ 'ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਚੀਫ ਪ੍ਰਿੰਸੀਪਲ ਸੈਕੇਟਰੀ ਦੇ ਅਸਤੀਫੇ ਦੇ ਸਬੰਧ 'ਚ ਮੀਡੀਆ 'ਚ ਕਈ ਖਬਰਾਂ ਦਿਖਾਈਆਂ ਜਾ ਰਹੀਆਂ ਹਨ, ਜੋ ਕਿ ਸਹੀ ਨਹੀਂ ਹਨ। ਅਸਤੀਫੇ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ, ਇਸ ਲਈ ਇਸ ਨੂੰ ਸਵੀਕਾਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।
ਜਲੰਧਰ : ਮਕਸੂਦਾਂ ਮੰਡੀ 'ਚ ਚੱਲੀਆਂ ਗੋਲੀਆਂ
NEXT STORY