ਤਰਨਤਾਰਨ (ਆਹਲੂਵਾਲੀਆ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਫਤਰ ਸਬ ਡਵੀਜ਼ਨਲ ਮੈਜਿਸਟ੍ਰੇਟ ਤਰਨਤਾਰਨ ਵਿਖੇ ਨਵ ਨਿਯੁਕਤ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਆਪਣਾ ਵਿਭਾਗੀ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ। ਉਹ ਪੱਟੀ ਤੋਂ ਬਦਲ ਕੇ ਇਥੇ ਆਏ ਹਨ। ਇਸ ਮੌਕੇ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਰੋਸਾਈ ਪਵਿੱਤਰ ਨਗਰੀ ਸ੍ਰੀ ਤਰਨਤਾਰਨ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਜਿਥੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਨੂੰ ਅੱਗੇ ਹੋਰ ਵਧਾਇਆ ਜਾਵੇ ਉਥੇ ਹੀ ਉਹ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੀ ਅਗਵਾਈ ’ਚ ਤਰਨਤਾਰਨ ਨੂੰ ਨਸ਼ਾ ਮੁਕਤ ਬਨਾਉਣ ’ਚ ਆਪਣਾ ਯੋਗਦਾਨ ਪਹਿਲਾਂ ਨਾਲੋਂ ਵੀ ਜ਼ਿਆਦਾ ਪਾਉਣਗੇ। ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ, ਮੇਲਾ ਸਿੰਘ, ਸਤਪਾਲ ਸਿੰਘ ਸਟੈਨੋ, ਪਟਵਾਰੀ ਸੁਰਜੀਤ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਦਫਤਰੀ ਸਟਾਫ ਦੇ ਮੈਂਬਰ ਹਾਜ਼ਰ ਸਨ।
ਨਗਰ ਕੌਂਸਲ ਨੇ 3 ਕੁਇੰਟਲ ਜ਼ਬਤ ਕੀਤੇ ਪਲਾਸਟਿਕ ਦੇ ਲਿਫਾਫੇ
NEXT STORY