ਲੁਧਿਆਣਾ (ਮੁੱਲਾਂਪੁਰੀ) : ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਮੰਗਲਵਾਰ ਬਾਅਦ ਦੁਪਹਿਰ ਪਾਰਟੀ ਦੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਗਰੇਵਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਨਾਲ ਹੀ ਪੰਜਾਬ ਦੇ 6 ਜ਼ਿਲਾ ਪ੍ਰਧਾਨਾਂ ਤਰਨਤਾਰਨ ਤੋਂ ਅੰਗਰੇਜ ਸਿੰਘ ਲਾਡੀ, ਕਪੂਰਥਲਾ ਤੋਂ ਅਮਨਦੀਪ ਸਿੰਘ ਸਹੋਤਾ, ਜਲੰਧਰ ਤੋਂ ਇਕਬਾਲ ਸਿੰਘ, ਹੁਸ਼ਿਆਰਪੁਰ ਤੋਂ ਸੁਖਵਿੰਦਰ ਸਿੰਘ, ਫਤਿਹਗੜ੍ਹ ਸਾਹਿਬ ਤੋਂ ਹਰਜਿੰਦਰ ਸਿੰਘ ਅਤੇ ਗੁਰਦਾਸਪੁਰ ਤੋਂ ਦਮਨਜੀਤ ਸਿੰਘ ਗਰੇਵਾਲ ਨੇ ਵੀ ਆਪੋ-ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ।
ਗਰੇਵਾਲ ਨੇ ਦੋਸ਼ ਲਾਇਆ ਕਿ ਸਿਮਰਜੀਤ ਬੈਂਸ ਦੇ ਅੜੀਅਲ ਰਵੱਈਏ ਤੋਂ ਦੁਖੀ ਹੋ ਕੇ ਉਹ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਰਹੇ ਹਨ। ਗਰੇਵਾਲ ਨੇ ਕਿਹਾ ਕਿ ਸਿਮਰਜੀਤ ਬੈਂਸ ਦੀਆਂ ਆਪ-ਹੁਦਰੀਆਂ ਅਤੇ ਤਾਨਾਸ਼ਾਹੀਆਂ ਨੂੰ ਨਕਾਰਦੇ ਹੋਏ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਉਨ੍ਹਾਂ ਨੇ ਪੰਜਾਬ ਲਈ ਕੰਮ ਕੀਤਾ ਹੈ, ਉਸ ਦੀ ਕੋਈ ਕਦਰ ਨਹੀਂ ਕੀਤੀ ਗਈ, ਸਗੋਂ ਢਾਂਚਾ ਭੰਗ ਕਰਕੇ ਉਨ੍ਹਾਂ ਦੀ ਪਿੱਠ 'ਚ ਛੁਰਾ ਘੋਪਿਆ ਗਿਆ ਹੈ, ਜਿਸ ਤੋਂ ਉਹ ਨਾਰਾਜ਼ ਹਨ।
ਫਤਿਹਵੀਰ ਮਾਮਲੇ 'ਚ ਪੀ. ਜੀ. ਆਈ. ਦਾ ਵੱਡਾ ਬਿਆਨ
NEXT STORY