ਜਲੰਧਰ/ਚੰਡੀਗੜ੍ਹ (ਧਵਨ) : ਪੰਜਾਬ ਵਿਜੀਲੈਂਸ ਬਿਊਰੋ ’ਚ ਬੁੱਧਵਾਰ ਨੂੰ ਇਕ ਹੋਰ ਫੇਰਬਦਲ ਕੀਤਾ ਗਿਆ। 1997 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਜੀ. ਨਾਗੇਸ਼ਵਰ ਰਾਓ ਦੀ ਥਾਂ ਵਿਜੀਲੈਂਸ ਬਿਊਰੋ ਦਾ ਨਵਾਂ ਚੀਫ ਡਾਇਰੈਕਟਰ ਬਣਾਇਆ ਗਿਆ ਹੈ। ਰਾਓ ਹੁਣ ਤਕ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ ਡਾਇਰੈਕਟਰ ਸਨ।
ਇਹ ਵੀ ਪੜ੍ਹੋ : ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਅਹੁਦਾ ਸੰਭਾਲਿਆ
ਕੁਝ ਸਮਾਂ ਪਹਿਲਾਂ ਵਰਿੰਦਰ ਸ਼ਰਮਾ ਚੀਫ ਡਾਇਰੈਕਟਰ ਆਫ ਵਿਜੀਲੈਂਸ ਬਿਊਰੋ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਉਨ੍ਹਾਂ ਦੀ ਥਾਂ ਜੀ. ਨਾਗੇਸ਼ਵਰ ਰਾਓ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਏ. ਡੀ. ਜੀ. ਪੀ. (ਕਾਨੂੰਨ ਅਤੇ ਵਿਵਸਥਾ) ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜੀ. ਨਾਗੇਸ਼ਵਰ ਰਾਓ ਨੂੰ ਸ਼੍ਰੀਵਾਸਤਵ ਦੀ ਥਾਂ ਏ. ਡੀ. ਜੀ. ਪੀ. (ਪ੍ਰੋਵਿਜ਼ਨਿੰਗ) ਨਿਯੁਕਤ ਕੀਤਾ ਗਿਆ ਹੈ। ਸ਼੍ਰੀਵਾਸਤਵ ਪਹਿਲਾਂ ਵਾਂਗ ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਸੁਰੱਖਿਆ) ਬਣੇ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈਂਡ ਪੋਰਟ ਅਥਾਰਿਟੀ ਆਫ ਇੰਡੀਆ ਦੇ ਚੇਅਰਮੈਨ ਹੋਏ ਨਤਮਸਤਕ
NEXT STORY