ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀ ਬੀਬੀ ਸੁਰਜੀਤ ਕੌਰ ਨੂੰ ਲੈ ਕੇ ਮੁੜ ਵੱਡੀ ਖ਼ਬਰ ਸਾਹਮਣੇ ਆਈ ਹੈ। ਬੀਬੀ ਸੁਰਜੀਤ ਕੌਰ ਨੇ ਇੱਕ ਵਾਰ ਫਿਰ ਯੂ-ਟਰਨ ਲੈਂਦਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ, ਉਹ ਅੱਜ ਦੁਪਹਿਰ ਵੇਲੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ- 2.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਉਹ ਸੁਰਜੀਤ ਕੌਰ ਨੂੰ ਸਰਕਾਰ ਵਿੱਚ ਚੰਗੀ ਜ਼ਿੰਮੇਵਾਰੀ ਦੇਣਗੇ। ਆਮ ਆਦਮੀ ਪਾਰਟੀ ਨੇ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਮਹਿੰਦਰ ਭਗਤ ਨੂੰ ਉਮੀਦਵਾਰ ਬਣਾਇਆ ਹੈ ਜਦਕਿ ਅਕਾਲੀ ਦਲ ਪਹਿਲਾਂ ਹੀ ਆਪਣੇ ਉਮੀਦਵਾਰ ਤੋਂ ਪੈਰ ਪਛਾਂਹ ਖਿੱਚ ਚੁੱਕਾ ਹੈ।
ਦੱਸ ਦਈਏ ਕਿ ਅਕਾਲੀ ਦਲ ਨੇ ਸੁਰਜੀਤ ਕੌਰ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ਬਣਾਇਆ ਸੀ, ਪਰ ਬਾਅਦ ਵਿਚ ਸਮਰਥਨ ਵਾਪਸ ਲੈ ਲਿਆ ਸੀ। ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2.70 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਸਬ-ਇੰਸਪੈਕਟਰ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ
NEXT STORY