ਜਲੰਧਰ (ਧਵਨ)- ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ’ਚ ਕੱਲ੍ਹ ਜ਼ਬਰਦਸਤ ਰਾਜਨੀਤਕ ਡਰਾਮਾ ਹੋਇਆ। ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ (ਬਾਗੀ) ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਸਵੇਰੇ ਮੁੱਖ ਮਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਨ ਪਰ ਕੁਝ ਹੀ ਘੰਟਿਆਂ ਬਾਅਦ ਦੇਰ ਸ਼ਾਮ ਨੂੰ ਉਹ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ। ਬੀਬੀ ਸੁਰਜੀਤ ਕੌਰ ਨੇ ਇਕ ਹੀ ਦਿਨ ’ਚ ‘ਇਕ ਵੱਡਾ ਯੂ-ਟਰਨ’ ਲਿਆ ਕਿ ਸਾਰੀਆਂ ਰਾਜਨੀਤਕ ਹਸਤੀਆਂ ਹੈਰਾਨ ਹੋ ਗਈਆਂ ਹਨ। ਕਿਸੇ ਨੂੰ ਵੀ ਉਮੀਦ ਨਹੀਂ ਸੀ ਕਿ ਬੀਬੀ ਸੁਰਜੀਤ ਕੌਰ ਸਵੇਰੇ ‘ਆਪ’ ’ਚ ਸ਼ਾਮਲ ਹੋਣ ਤੋਂ ਬਾਅਦ ਦੁਬਾਰਾ ਅਕਾਲੀ ਦਲ ’ਚ ਵਾਪਸੀ ਕਰ ਲੈਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਪੁੱਜਾ ਮਾਨਸੂਨ, 12 ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਪੜ੍ਹੋ ਵੱਡੀ ਅਪਡੇਟ
ਸਵੇਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਆਜ਼ਾਦ ਉਮੀਦਵਾਰ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰ ਲਿਆ ਸੀ। ਸੁਰਜੀਤ ਕੌਰ ਦੇ ਨਾਲ ਉਨ੍ਹਾਂ ਦੇ ਕੁਝ ਹੋਰ ਸਮਰਥਕ ਵੀ ‘ਆਪ’ ’ਚ ਸ਼ਾਮਲ ਹੋਏ ਸਨ। ਵਰਨਣਯੋਗ ਹੈ ਕਿ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਅਕਾਲੀ ਦਲ ਨੇ ਆਪਣਾ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ, ਸਗੋਂ ਬਹੁਜਨ ਸਮਾਜ ਪਾਰਟੀ ਨੂੰ ਸਮਰਥਨ ਦਿੱਤਾ ਹੋਇਆ ਹੈ। ਸੁਰਜੀਤ ਕੌਰ ਇਸ ਵੇਲੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਸਨ ਪਰ ਉਨ੍ਹਾਂ ਦਾ ਪਿਛੋਕੜ ਅਕਾਲੀ ਪਰਿਵਾਰ ਨਾਲ ਜੁੜਿਆ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੱਥੇਦਾਰ ਪ੍ਰੀਤਮ ਸਿੰਘ ਦਾ ਪਰਿਵਾਰ ਕੁਰਬਾਨੀਆਂ ਵਾਲਾ ਪਰਿਵਾਰ ਹੈ, ਜਿਨ੍ਹਾਂ ਨੇ ਜੇਲਾਂ ਕੱਟੀਆਂ ਅਤੇ ਜ਼ਿੰਦਗੀ ਭਰ ਸੰਘਰਸ਼ ਕੀਤਾ। ਉਨ੍ਹਾਂ ਦੇ ਪਰਿਵਾਰ ਦੀ ਮੈਂਬਰ ਸੁਰਜੀਤ ਕੌਰ ਨੂੰ ਅਕਾਲੀ ਦਲ ਨੇ ਜ਼ਿਮਨੀ ਚੋਣ ’ਚ ਟਿਕਟ ਦਿੱਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਮੁਫਾਦਾਂ ਦੀ ਲੜਾਈ ਕਾਰਨ ਅਕਾਲੀ ਦਲ ਦੀ ਲੀਡਰਸ਼ਿਪ ਬਾਅਦ ’ਚ ਸੁਰਜੀਤ ਕੌਰ ਨੂੰ ਟਿਕਟ ਦੇਣ ਤੋਂ ਮੁੱਕਰ ਗਈ ਸੀ ਅਤੇ ਅਕਾਲੀ ਦਲ ਨੇ ਬਸਪਾ ਨੂੰ ਆਪਣਾ ਸਮਰਥਨ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਨਾਰਾਜ਼ ਹੋ ਕੇ ਸੁਰਜੀਤ ਕੌਰ ਨੂੰ ਭਾਰੀ ਨਿਰਾਸ਼ਾ ਹੋਈ ਅਤੇ ਉਨ੍ਹਾਂ ਨੇ ਆਪਣੇ ਸਮਰਥਕਾਂ ਦੇ ਨਾਲ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ। ਮੁੱਖ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਇਨਸਾਨ ਨੂੰ ਸਿਰਫ ਸਨਮਾਨ ਦੀ ਭੁੱਖ ਹੁੰਦੀ ਹੈ ਅਤੇ ਜੇ ਉਸ ਨੂੰ ਸਨਮਾਨ ਹੀ ਨਾ ਮਿਲੇ ਤਾਂ ਫਿਰ ਉਹ ਪਾਰਟੀ ਜਾਂ ਸੰਸਥਾ ’ਚ ਰਹਿਣਾ ਨਹੀਂ ਚਾਹੇਗਾ। ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਮ ਆਦਮੀ ਪਾਰਟੀ ’ਚ ਪੂਰਾ ਮਾਣ-ਸਨਮਾਨ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ! ਤੜਕਸਾਰ ਮਿਲੀ ਖ਼ੂਨ ਨਾਲ ਭਿੱਜੀ ਲਾਸ਼
ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਕੌਰ ਨੇ ਸਵੇਰੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਪੂਰੇ ਪੰਜਾਬ ਅਤੇ ਖੇਤਰ ’ਚ ਵਿਕਾਸ ਕਾਰਜ ਕਰਵਾ ਰਹੇ ਹਨ, ਜਦੋਂ ਕਿ ਸੁਖਬੀਰ ਬਾਦਲ ਇਸ ਤੋਂ ਦੌੜ ਗਏ ਸਨ। ਸੁਰਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਹੋਏ ਕਿਹਾ ਕਿ ਉਨ੍ਹਾਂ ਨੇ ਜਲੰਧਰ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਦਿੱਤਾ ਹੈ।
ਇੰਝ ਹੋਈ ਘਰ ਵਾਪਸੀ
ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਅਕਾਲੀ ਦਲ (ਬਾਗੀ) ਦੀ ਉਮੀਦਵਾਰ ਸੁਰਜੀਤ ਕੌਰ ਨੇ ਸ਼ਾਮ ਨੂੰ ਮੁੜ ਘਰ ਵਾਪਸੀ ਕਰ ਲਈ। ਦੱਸਿਆ ਜਾਂਦਾ ਹੈ ਕਿ ਬਾਗੀ ਧੜੇ ’ਚ ਸ਼ਾਮਲ ਬੀਬੀ ਜਗੀਰ ਕੌਰ ਅਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਸੁਰਜੀਤ ਕੌਰ ਨਾਲ ਦੁਪਹਿਰ ਦੇ ਸਮੇਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਘਰ ਵਾਪਸੀ ਕਰਨ ਲਈ ਮਨਾ ਲਿਆ।
ਸੁਰਜੀਤ ਕੌਰ ਦੇ ਨਾਲ ਬਾਅਦ ’ਚ ਂਬੀਬੀ ਜਗੀਰ ਕੌਰ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨੂੰ ਵੀ ਸੰਬੋਧਨ ਕੀਤਾ। ਇਸ ਦੌਰਾਨ ਸੁਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸ਼ੁਰੂ ਤੋਂ ਹੀ ਅਕਾਲੀ ਦਲ ਦੇ ਨਾਲ ਰਿਹਾ ਹੈ, ਇਸ ਲਈ ਉਹ ਹੁਣ ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਅਕਾਲੀ ਦਲ ਦੀ ਟਿਕਟ ’ਤੇ ਹੀ ਚੋਣ ਲੜਨਗੇ। ਉਨ੍ਹਾਂ ਸਰਕਾਰ ’ਤੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ’ਤੇ ਦਬਾਅ ਪਾਇਆ ਗਿਆ ਸੀ ਪਰ ਉਹ ਘਰ ਵਾਪਸੀ ਕਰ ਕੇ ਖੁਸ਼ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪੁੱਜਾ ਮਾਨਸੂਨ, 12 ਜ਼ਿਲ੍ਹਿਆਂ ਲਈ ਜਾਰੀ ਹੋਇਆ ALERT! ਪੜ੍ਹੋ ਵੱਡੀ ਅਪਡੇਟ
NEXT STORY