ਲੁਧਿਆਣਾ (ਸਲੂਜਾ) : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਜਿੱਥੇ ਸਿਆਸੀ ਆਗੂਆਂ ਅਤੇ ਖਿਡਾਰੀਆਂ ਵੱਲੋਂ ਆਪਣੇ ਪੁਰਸਕਾਰ ਵਾਪਸ ਕੀਤੇ ਜਾ ਰਹੇ ਹਨ, ਉੱਥੇ ਹੀ ਅੰਤਰਰਾਸ਼ਟਰੀ ਪੱਧਰ ਦੇ ਕਵੀ ਅਤੇ ਲੇਖਕ ਸੁਰਜੀਤ ਪਾਤਰ ਨੇ ਅੱਜ ਇੱਥੇ ਕਿਸਾਨੀ ਮੰਗਾਂ ਦੇ ਸਮਰਥਨ 'ਚ ਪਦਮ ਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੀ ਹਮਾਇਤ 'ਚ ਵਿਦੇਸ਼ਾਂ ਦੀਆਂ ਸੜਕਾਂ 'ਤੇ ਉਤਰੇ 'ਪੰਜਾਬੀ', ਕੀਤਾ ਰੋਸ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਜਿਸ ਸੰਵੇਦਨਹੀਣਤਾ ਅਤੇ ਬੇਕਦਰੀ ਨਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਹੀ ਮੰਗਾਂ ਦੇ ਸ਼ਾਂਤਮਈ ਅੰਦੋਲਨ ਨਾਲ ਸਲੂਕ ਕੀਤਾ ਹੈ, ਉਸ ਨੇ ਮੇਰੇ ਦਿਲ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੁੱਖ ਨੂੰ ਗੁੰਮਰਾਹ ਹੋਏ ਲੋਕਾਂ ਦੀ ਸਮਝ ਕਹਿ ਕੇ ਇਸ ਲਹਿਰ ਨੂੰ ਨਿਰਾਰਥਕ ਬਣਾਉਣ ਦੀ ਕੋਸ਼ਿਸ਼ ਕਿਸਾਨੀ ਦੀ, ਕਿਰਤ ਦੀ ਅਤੇ ਲੋਕ ਭਾਵਨਾ ਦੀ ਤੌਹੀਨ ਹੈ, ਇਸ ਲਈ ਉਹ ਆਹਤ ਮਨ ਨਾਲੇ ਆਪਣਾ ਪਦਮ ਸ਼੍ਰੀ ਸਨਮਾਨ ਮੋੜਨ ਦਾ ਐਲਾਨ ਕਰਦੇ ਹਨ।
ਇਹ ਵੀ ਪੜ੍ਹੋ : ਕਿਸਾਨੀ ਸੰਘਰਸ਼ 'ਚ ਰੰਗੀ ਮੁੰਡੇ ਦੇ ਵਿਆਹ ਦੀ ਜਾਗੋ, 'ਪੇਚਾ ਪੈ ਗਿਆ ਸੈਂਟਰ ਨਾਲ' 'ਤੇ ਨੱਚਿਆ ਪਰਿਵਾਰ (ਤਸਵੀਰਾਂ)
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਵੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਅਤੇ ਤਬਕੇ ਦਾ ਸਾਥ ਮਿਲ ਰਿਹਾ ਹੈ। ਕਿਸਾਨਾਂ ਦਾ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ 'ਚ ਹਿੰਦੂ, ਮੁਸਲਮਾਨ, ਸਿੱਖ, ਬੱਚੇ, ਬਜ਼ੁਰਗ, ਬੀਬੀਆਂ, ਮਜ਼ਦੂਰ ਅਤੇ ਵਪਾਰੀ ਕਿਸਾਨਾਂ ਦੀ ਹਮਾਇਤ 'ਚ ਨਿੱਤਰ ਆਏ ਹਨ।
ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ ਕਰਦਿਆਂ ਮਾਮੀ-ਭਾਣਜੇ ਨੇ ਬਣਾਏ ਸਰੀਰਕ ਸਬੰਧ, ਰਿਸ਼ਤੇਦਾਰਾਂ ਤੱਕ ਪੁੱਜੀਆਂ ਅਸ਼ਲੀਲ ਤਸਵੀਰਾਂ
ਅੰਦੋਲਨ ਦੀ ਅਗਵਾਈ ਕਰ ਰਹੀਆਂ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸਾਰਿਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਦਿੱਲੀ 'ਚ ਧਰਨਾ ਲਾ ਕੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਉੱਥੋਂ ਨਹੀਂ ਹਿੱਲਣਗੇ।
ਨੋਟ : ਕਿਸਾਨਾਂ ਦੇ ਹੱਕ 'ਚ ਡਟੇ ਉੱਘੇ ਲੇਖਕ ਸੁਰਜੀਤ ਪਾਤਰ ਵੱਲੋਂ ਪਦਮ ਸ੍ਰੀ ਐਵਾਰਡ ਵਾਪਸ ਕਰ ਨ ਸਬੰਧੀ ਦਿਓ ਆਪਣੀ ਰਾਏ
ਅੰਦੋਲਨ 'ਚ ਦਿੱਲੀ ਪਹੁੰਚੇ ਤਾਮਿਲਨਾਡੂ ਦੇ ਕਿਸਾਨ, ਕਿਹਾ '300 ਕਿਸਾਨਾਂ ਦੀਆਂ ਰੇਲ ਟਿਕਟਾਂ ਕੀਤੀਆਂ ਰੱਦ'
NEXT STORY