ਪਟਿਆਲਾ (ਜੋਸਨ)-ਪੰਜਾਬ ਦੇ ਸੀਨੀਅਰ ਸਾਬਕਾ ਕੈਬਨਿਟ ਮੰਤਰੀ ਤੇ ਜ਼ਿਲਾ ਪਟਿਆਲਾ ਦੇ ਜਥੇਦਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਸਮਾਣਾ 'ਪੋਲ-ਖੋਲ੍ਹ' ਰੈਲੀ ਵਿਚ ਪੁੱਜੇ 50 ਹਜ਼ਾਰ ਤੋ ਵੱਧ ਲੋਕਾਂ ਨੇ ਕਾਂਗਰਸ ਦੀ ਨੀਂਦ ਹਰਾਮ ਕਰ ਦਿੱਤੀ ਹੈ। ਕਾਂਗਰਸ ਨੂੰ ਆ ਰਹੀ ਲੋਕ ਸਭਾ ਚੋਣਾਂ ਵਿਚ ਕਰਾਰੀ ਹਾਰ ਸਾਹਮਣੇ ਦਿਸਣ ਲੱਗ ਪਈ ਹੈ। ਸ. ਰੱਖੜਾ ਅੱਜ ਇਥੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਰੈਲੀ ਵਿਚ ਪੁੱਜੇ ਹਜ਼ਾਰਾਂ ਲੋਕਾਂ ਦਾ ਧੰਨਵਾਦ ਵੀ ਕੀਤਾ।
ਸ. ਰੱਖੜਾ ਨੇ ਆਖਿਆ ਕਿ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਪੰਜਾਬ ਦੇ ਲੋਕਾਂ ਨੂੰ ਅੱਜ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਰਾਜੇ-ਮਹਾਰਾਜੇ ਕਦੇ ਵੀ ਆਮ ਲੋਕਾਂ ਦੇ ਹਿਤੈਸ਼ੀ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਖਜ਼ਾਨਾ ਖਾਲੀ ਹੋਣ ਦਾ ਬਹਾਨਾ ਸਦਾ ਨਹੀਂ ਚੱਲ ਸਕਦਾ। ਲੋਕ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕਰ ਰਹੇ ਹਨ। ਕਿੰਨੀ ਹੈਰਾਨੀ ਦੀ ਗੱਲ ਹੈ ਕਿ 1 ਸਾਲ ਲੰਘਣ ਤੋਂ ਬਾਅਦ ਵੀ ਕਾਂਗਰਸ ਸਰਕਾਰ ਲੋਕਾਂ ਲਈ ਇਕ ਵੀ ਵਧੀਆ ਪਾਲਸੀ ਨਹੀਂ ਬਣਾ ਸਕੀ, ਜਿਸ ਕਾਰਨ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਪ੍ਰੇਸ਼ਾਨ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਦੇ ਹਿੱਤਾਂ 'ਤੇ ਡਟ ਕੇ ਪਹਿਰਾ ਦੇਵੇਗਾ ਤੇ ਲੋਕਾਂ ਦੇ ਵਾਅਦੇ ਪੂਰੇ ਕਰਾਉਣ ਲਈ ਡਟ ਕੇ ਲੜਾਈ ਲੜੇਗਾ।
ਇਸ ਮੌਕੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਰਾਜੂ ਖੰਨਾ ਹਲਕਾ ਇੰਚਾਰਜ, ਕਬੀਰ ਦਾਸ ਹਲਕਾ ਇੰਚਾਰਜ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋਮਣੀ ਕਮੇਟੀ, ਗੋਸਾ ਢੀਂਡਸਾ ਸਰਪੰਚ ਤੇ ਹੋਰ ਵੀ ਨੇਤਾ ਹਾਜ਼ਰ ਸਨ।
ਨਾਰਾਜ਼ ਡਰਾਈਵਰ ਖੇਤ 'ਚ ਲੈ ਗਿਆ ਕਾਰ , ਲਈ ਬਰਾਤੀ ਦੀ ਜਾਨ
NEXT STORY